For the best experience, open
https://m.punjabitribuneonline.com
on your mobile browser.
Advertisement

ਕੌਮੀ ਰਾਜਧਾਨੀ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ

08:53 AM Jun 28, 2024 IST
ਕੌਮੀ ਰਾਜਧਾਨੀ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ
ਨਵੀਂ ਦਿੱਲੀ ਵਿੱਚ ਵੀਰਵਾਰ ਨੂੰ ਪੈਂਦੇ ਮੀਂਹ ਦੌਰਾਨ ਸੜਕ ਤੋਂ ਲੰਘਦੇ ਹੋਏ ਵਾਹਨ। -ਫੋਟੋ: ਏਐੱਨਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਜੂਨ
ਕੌਮੀ ਰਾਜਧਾਨੀ ਵਿੱਚ ਅੱਜ ਦਿੱਲੀ, ਨੋਇਡਾ, ਗਾਜ਼ੀਆਬਾਦ ਤੇ ਗੁਰੂਗ੍ਰਾਮ ਦੇ ਕੁਝ ਹਿੱਸਿਆਂ ’ਚ ਭਾਰੀ ਮੀਂਹ ਪਿਆ, ਜਿਸ ਨਾਲ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਰਾਹਤ ਮਿਲੀ ਹੈ। ਸਵੇਰੇ ਦੋ ਘੰਟਿਆਂ ਦੌਰਾਨ ਦਿੱਲੀ ਸ਼ਹਿਰ ਦੇ ਕੁਝ ਸਥਾਨਾਂ ਅਤੇ ਆਸ-ਪਾਸ ਦੇ ਖੇਤਰਾਂ ਵਿੱਚ 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲੀਆਂ। ਮੁਨੀਰਕਾ, ਸਰਿਤਾ ਵਿਹਾਰ ਅਤੇ ਰਾਜਧਾਨੀ ਦੇ ਹੋਰ ਹਿੱਸਿਆਂ ਵਿੱਚ ਭਾਰੀ ਮੀਂਹ ਪਿਆ। ਭਾਰਤ ਮੌਸਮ ਵਿਭਾਗ (ਆਈਐੱਮਡੀ) ਨੇ ਹੋਰ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰ ਹਿੱਸਿਆਂ ਵਿੱਚ ਕਈ ਹਫ਼ਤਿਆਂ ਤੱਕ ਪੈ ਰਹੀ ਅਤੀ ਦੀ ਗਰਮੀ ਤੋਂ ਬਾਅਦ ਅੱਜ ਪਏ ਮੀਂਹ ਨੇ ਲੋਕਾਂ ਨੂੰ ਸੁੱਖ ਦਾ ਸਾਹ ਦਿੱਤਾ ਹੈ। ਪਿਛਲੇ ਕੁਝ ਹਫ਼ਤਿਆਂ ਤੋਂ ਕੌਮੀ ਰਾਜਧਾਨੀ ਦੇ ਲੋਕ ਅਤਿ ਦੀ ਗਰਮੀ ਨਾਲ ਜੂਝ ਰਹੇ ਸਨ। ਜੂਨ ਵਿੱਚ ਹੁਣ ਤੱਕ ਨੌਂ ਹੀਟਵੇਵ ਦਿਨ ਦਰਜ ਕੀਤੇ ਗਏ ਹਨ, ਜਦੋਂ ਕਿ 2023 ਅਤੇ 2022 ਵਿੱਚ ਕੋਈ ਵੀ ਹੀਟਵੇਵ ਦਿਨ ਦਰਜ ਨਹੀਂ ਕੀਤਾ ਗਿਆ ਸੀ। ਭਾਰਤੀ ਮੌਸਮ ਵਿਭਾਗ ਨੇ ਅਗਲੇ ਸੱਤ ਦਿਨਾਂ ਲਈ ਆਮ ਤੌਰ ’ਤੇ ਬੱਦਲਵਾਈ ਅਤੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਅੱਜ ਤਾਪਮਾਨ 38 ਡਿਗਰੀ ਸੈਲਸੀਅਸ ਤੋਂ ਲੈ ਕੇ ਹੇਠਲੇ ਪੱਧਰ ਤੱਕ 29 ਡਿਗਰੀ ਸੈਲਸੀਅਸ ਤੱਕ ਸੀ। ਆਈਐੱਮਡੀ ਨੇ ਤੇਜ਼ ਹਵਾਵਾਂ ਦੇ ਨਾਲ ਬਹੁਤ ਹਲਕੀ ਬਾਰਿਸ਼ ਜਾਂ ਗਰਜ਼-ਤੂਫ਼ਾਨ ਦੀ ਭਵਿੱਖਬਾਣੀ ਵੀ ਕੀਤੀ ਹੈ। ਵਿਭਾਗ ਵੱਲੋਂ ਭਲਕੇ ਹਲਕੀ ਤੋਂ ਦਰਮਿਆਨੀ ਬਾਰਿਸ਼ ਜਾਂ ਗਰਜ਼ ਦਾ ਅਨੁਮਾਨ ਹੈ।

Advertisement

Advertisement
Author Image

sukhwinder singh

View all posts

Advertisement
Advertisement
×