ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਅਗਲੇ ਪੰਜ ਦਿਨ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ

06:18 PM Jun 29, 2024 IST

ਨਵੀਂ ਦਿੱਲੀ, 29 ਜੂਨ

Advertisement

ਭਾਰਤੀ ਮੌਸਮ ਵਿਭਾਗ ਨੇ ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਉੱਤਰ-ਪੱਛਮੀ ਅਤੇ ਉੱਤਰ-ਪੂਰਬੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਭਾਗ ਨੇ ਕਿਹਾ ਕਿ ਇਸ ਵੇਲੇ ਉੱਤਰ ਪੱਛਮੀ ਬੰਗਾਲ ਦੀ ਖਾੜੀ ’ਤੇ ਘੱਟ ਦਬਾਅ ਵਾਲਾ ਖੇਤਰ ਬਣਿਆ ਹੋਇਆ ਹੈ। ਇਸ ਕਾਰਨ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 29 ਜੂਨ ਤੋਂ 3 ਜੁਲਾਈ ਤੱਕ ਵੱਖ ਵੱਖ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਛੱਤੀਸਗੜ੍ਹ, ਪੱਛਮੀ ਬੰਗਾਲ, ਝਾਰਖੰਡ ਅਤੇ ਉੜੀਸਾ ਵਿੱਚ 29 ਤੇ 30 ਜੂਨ ਅਤੇ ਬਿਹਾਰ ਵਿੱਚ 30 ਜੂਨ ਤੋਂ 2 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਇਸ ਸਮੇਂ ਦੌਰਾਨ ਉੱਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਦੇ ਕਈ ਖੇਤਰਾਂ ਵਿੱਚ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅਗਲੇ ਦੋ ਤੋਂ ਤਿੰਨ ਦਿਨਾਂ ਵਿੱਚ ਪੱਛਮੀ ਰਾਜਸਥਾਨ, ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਪੱਛਮੀ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਅਤੇ ਜੰਮੂ ਦੇ ਬਾਕੀ ਹਿੱਸਿਆਂ ਵਿੱਚ ਮੌਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਹਨ। ਪੀਟੀਆਈ

 

Advertisement

Advertisement
Advertisement