For the best experience, open
https://m.punjabitribuneonline.com
on your mobile browser.
Advertisement

ਹੈਲਪਿੰਗ ਹੈਪਲੈਸ ਨੇ ਮਲੇਸ਼ੀਆ ਜੇਲ੍ਹ ’ਚ ਫਸੇ ਨੌਜਵਾਨ ਨੂੰ ਰਿਹਾਅ ਕਰਵਾਇਆ

06:55 AM Sep 26, 2024 IST
ਹੈਲਪਿੰਗ ਹੈਪਲੈਸ ਨੇ ਮਲੇਸ਼ੀਆ ਜੇਲ੍ਹ ’ਚ ਫਸੇ ਨੌਜਵਾਨ ਨੂੰ ਰਿਹਾਅ ਕਰਵਾਇਆ
ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਭਾਜਪਾ ਆਗੂ ਅਮਨਜੋਤ ਕੌਰ ਰਾਮੂਵਾਲੀਆ।
Advertisement

ਦਰਸ਼ਨ ਸਿੰਘ ਸੋਢੀ
ਐਸਏਐਸ ਨਗਰ (ਮੁਹਾਲੀ), 25 ਸਤੰਬਰ
ਵਿਦੇਸ਼ੀ ਮੁਲਕਾਂ ਵਿੱਚ ਰੁਜ਼ਗਾਰ ਦੀ ਭਾਲ ’ਚ ਗਏ ਭਾਰਤੀਆਂ ਦੀ ਮਦਦ ਲਈ ਕੰਮ ਕਰ ਰਹੀ ਸਮਾਜ ਸੇਵੀ ਸੰਸਥਾ ਹੈਲਪਿੰਗ ਹੈਪਲੈਸ ਨੇ ਮਲੇਸ਼ੀਆ ਦੀ ਜੇਲ੍ਹ ਵਿੱਚ ਫਸੇ ਮਨੀ ਕੁਮਾਰ ਨੂੰ ਰਿਹਾਅ ਕਰਵਾ ਕੇ ਉਸ ਦੀ ਮਾਂ ਨਾਲ ਮਿਲਾਇਆ। ਉਹ ਵਰਕ ਪਰਮਿਟ ’ਤੇ ਮਲੇਸ਼ੀਆ ਗਿਆ ਸੀ। ਸੰਸਥਾ ਦੀ ਪ੍ਰਧਾਨ ਅਤੇ ਭਾਜਪਾ ਕੇਂਦਰੀ ਕਮੇਟੀ ਦੀ ਸੀਨੀਅਰ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਨ੍ਹਾਂ ਦੇ ਧਿਆਨ ਵਿੱਚ ਮਲੇਸ਼ੀਆ ਦੀ ਜੇਲ੍ਹ ਵਿੱਚ ਬੰਦ ਪੰਜਾਬੀ ਨੌਜਵਾਨ ਮਨੀ ਕੁਮਾਰ (ਜ਼ਿਲ੍ਹਾ ਹੁਸ਼ਿਆਰਪੁਰ) ਦਾ ਮਾਮਲਾ ਆਇਆ ਸੀ।
ਬੀਬੀ ਰਾਮੂਵਾਲੀਆ ਨੇ ਦੱਸਿਆ ਕਿ ਪੀੜਤ ਮਨੀ ਕੁਮਾਰ ਕੋਲ ਜੋ ਵਰਕ ਪਰਮਿਟ ਸੀ, ਉਹ ਉਸਾਰੀ ਦਾ ਸੀ ਪਰ ਮਲੇਸ਼ੀਆ ਵਿੱਚ ਜਾ ਕੇ ਉਹ ਉੱਥੇ ਕੋਈ ਹੋਰ ਕੰਮ ਕਰਨ ਲੱਗ ਪਿਆ, ਜਿਸ ਕਾਰਨ ਮਲੇਸ਼ੀਆ ਦੀ ਪੁਲੀਸ ਨੇ ਉਸ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਸੀ। ਉਨ੍ਹਾਂ ਦੀ ਸੰਸਥਾ ਨੇ ਪੀੜਤ ਮਾਪਿਆਂ ਦੀ ਅਪੀਲ ’ਤੇ ਕਾਰਵਾਈ ਕਰਦਿਆਂ ਮਹਿਜ਼ 20 ਕੁ ਦਿਨਾਂ ਦੇ ਅੰਦਰ-ਅੰਦਰ ਨੌਜਵਾਨ ਨੂੰ ਸਹੀ ਸਲਾਮਤ ਵਾਪਸ ਭਾਰਤ ਲਿਆਂਦਾ ਅਤੇ ਉਸ ਨੂੰ ਪਰਿਵਾਰ ਨਾਲ ਮਿਲਾਇਆ ਗਿਆ।
ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਨੌਜਵਾਨਾਂ ਨੂੰ ਵਿਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਭਾਸ਼ਣ ਤਾਂ ਲੰਮੇ ਚੌੜੇ ਦਿੰਦੇ ਹਨ ਪਰ ਜ਼ਮੀਨੀ ਹਕੀਕਤ ਕੁੱਝ ਹੋਰ ਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਅਨੇਕਾਂ ਪੰਜਾਬੀ ਨੌਜਵਾਨਾਂ ਨੂੰ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਵਿਦੇਸ਼ਾਂ ਵਿੱਚ ਰੁਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਗਏ ਨੌਜਵਾਨ ਨੂੰ ਜਦੋਂ ਕੋਈ ਕੰਮ ਨਹੀਂ ਮਿਲਦਾ ਤਾਂ ਉਹ ਮਜਬੂਰੀ ਵੱਸ ਹੋਰ ਕੰਮ ਕਰਦੇ ਹਨ। ਇਸ ਕਾਰਨ ਪੁਲੀਸ ਫੜ ਕੇ ਉਨ੍ਹਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੰਦੀ ਹੈ। ਅਜਿਹੇ ਹੋਰ ਵੀ ਬਹੁਤ ਸਾਰੇ ਪੀੜਤ ਨੌਜਵਾਨ ਜੇਲ੍ਹਾਂ ਵਿੱਚ ਬੰਦ ਹਨ ਜਾਂ ਬੰਦੀ ਬਣਾਏ ਹੋਏ ਹਨ। ਉਨ੍ਹਾਂ ਤੋਂ ਜਬਰੀ ਕੰਮ ਕਰਵਾ ਕੇ ਉਨ੍ਹਾਂ ਨੂੰ ਮਿਹਨਤ ਦੇ ਪੈਸੇ ਵੀ ਨਹੀਂ ਦਿੱਤੇ ਜਾਂਦੇ ਹਨ ਪਰ ਹੁਣ ਤੱਕ ‘ਆਪ’ ਸਰਕਾਰ ਨੇ ਕਿਸੇ ਪੀੜਤ ਨੌਜਵਾਨ ਦੀ ਬਾਂਹ ਨਹੀਂ ਫੜੀ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸੰਸਥਾ ਹੈਲਪਿੰਗ ਹੈਪਲੈਸ ਸੈਂਕੜੇ ਨੌਜਵਾਨਾਂ ਨੂੰ ਵਿਦੇਸ਼ਾਂ ’ਚੋਂ ਭਾਰਤ ਲਿਆ ਚੁੱਕੀ ਹੈ।

Advertisement

Advertisement
Advertisement
Author Image

Advertisement