ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਰੱਖਿਅਤ ਆਵਾਜਾਈ ਲਈ ਹੈਲਪ ਲਾਈਨ ਨੰਬਰ ਜਾਰੀ

05:53 AM Apr 28, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਅਪਰੈਲ
ਜ਼ਿਲ੍ਹਾ ਪ੍ਰਸ਼ਾਸਨ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਲਈ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਮੂਹ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ, ਪ੍ਰਬੰਧਕਾਂ, ਟਰਾਂਸਪੋਰਟਰਾਂ ਤੇ ਹੋਰ ਨੁਮਾਇੰਦਿਆਂ ਨਾਲ ਸਮੇਂ ਸਮੇਂ ’ਤੇ ਮੀਟਿੰਗਾਂ ਕਰ ਕੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਇੰਨ-ਬਿੰਨ ਲਾਗੂ ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਪ੍ਰਸ਼ਾਸਨ ਵੱਲੋਂ ਹੈਲਪ ਲਾਈਨ ਨੰਬਰ 99143-28300 ਜਾਰੀ ਕੀਤਾ ਗਿਆ ਹੈ ਜਿਸ ਉੱਤੇ ਕੋਈ ਵੀ ਨਾਗਰਿਕ ਫੋਨ ਕਰ ਕੇ ਸਕੂਲੀ ਵਾਹਨਾਂ ਨਾਲ ਸਬੰਧਤ ਕੋਈ ਵੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਸਕੂਲਾਂ ਦੇ ਵਾਹਨਾਂ ਰਾਹੀਂ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣਾ ਸਕੂਲ ਮੁਖੀਆਂ ਦੀ ਜ਼ਿੰਮੇਵਾਰੀ ਹੈ ਅਤੇ ਜੇਕਰ ਭਵਿੱਖ ਵਿੱਚ ਕੋਈ ਵੀ ਸਕੂਲ ਪ੍ਰਬੰਧਕ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਰਦੇਸ਼ਾਂ ਦੀ ਉਲੰਘਣਾ ਲਈ ਜ਼ਿੰਮੇਵਾਰ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement