ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੇਮੰਤ ਸੋਰੇਨ ਨੇ ਆਰਐੱਸਐੱਸ ਦੀ ਤੁਲਨਾ ‘ਚੂਹੇ’ ਨਾਲ ਕੀਤੀ

06:40 AM Sep 26, 2024 IST

ਰਾਂਚੀ:

Advertisement

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਦੀ ਤੁਲਨਾ ‘ਚੂਹੇ’ ਨਾਲ ਕੀਤੀ ਅਤੇ ਭਾਜਪਾ ਤੇ ਆਰਐੱਸਐੱਸ ’ਤੇ ਸਿਆਸੀ ਲਾਭ ਲੈਣ ਲਈ ਸੂਬੇ ਵਿੱਚ ਫਿਰਕੂ ਸਦਭਾਵਨਾ ਵਿਗਾੜਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ। ਸਾਹਿਬਗੰਜ ਜ਼ਿਲ੍ਹੇ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸੋਰੇਨ ਨੇ ਦਾਅਵਾ ਕੀਤਾ ਕਿ ਭਾਜਪਾ ਹਿੰਦੂ ਅਤੇ ਮੁਸਲਿਮ ਭਾਈਚਾਰਿਆਂ ਵਿਚਾਲੇ ਨਫਰਤ ਫੈਲਾ ਰਹੀ ਹੈ। ਉਨ੍ਹਾਂ ਇਸ ਵਿੱਚ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵ ਸਰਮਾ ਦੀ ਸ਼ਮੂਲੀਅਤ ਵੀ ਉਭਾਰੀ। ਰਾਂਚੀ ਤੋਂ ਆਨਲਾਈਨ ਮਾਧਿਅਮ ਰਾਹੀਂ ਰੈਲੀ ਨੂੰ ਸੰਬੋਧਨ ਕਰਦਿਆਂ ਸੋਰੇਨ ਨੇ ਕਿਹਾ, ‘ਆਰਐੱਸਐੱਸ ਸੂਬੇ ਵਿੱਚ ਚੂਹਿਆਂ ਵਾਂਗ ਹਮਲਾ ਕਰ ਰਿਹਾ ਹੈ ਅਤੇ ਇਸ ਨੂੰ ਤਬਾਹ ਕਰ ਰਿਹਾ ਹੈ। ਜਦੋਂ ਤੁਸੀਂ ਉਨ੍ਹਾਂ ਨੂੰ ‘ਦਾਰੂ’ ਨਾਲ ਪਿੰਡਾਂ ’ਚ ਦਾਖਲ ਹੁੰਦੇ ਦੇਖਦੇ ਹੋ ਤਾਂ ਉਨ੍ਹਾਂ ਨੂੰ ਭਜਾ ਦਿਓ। ਉਹ ਚੋਣਾਂ ਤੋਂ ਪਹਿਲਾਂ ਸਿਆਸੀ ਲਾਹੇ ਲਈ ਫਿਰਕੂ ਅਸ਼ਾਂਤੀ ਅਤੇ ਤਣਾਅ ਪੈਦਾ ਕਰਨਾ ਚਾਹੁੰਦੇ ਹਨ।’ -ਪੀਟੀਆਈ

Advertisement
Advertisement