Hemant Soren: ਝਾਰਖੰਡ: ਹੇਮੰਤ ਸੋਰੇਨ ਵੱਲੋਂ ਰਾਜਪਾਲ ਨਾਲ ਮੁਲਾਕਾਤ
05:27 PM Nov 24, 2024 IST
Advertisement
ਰਾਂਚੀ, 24 ਨਵੰਬਰ
ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਅੱਜ ਰਾਜਪਾਲ ਸੰਤੋਸ਼ ਗੰਗਵਾਰ ਨਾਲ ਮੁਲਾਕਾਤ ਕੀਤੀ ਅਤੇ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਉਨ੍ਹਾਂ ਨਾਲ ਝਾਰਖੰਡ ਦੇ ਕਾਂਗਰਸ ਇੰਚਾਰਜ ਜੀਏ ਮੀਰ ਅਤੇ ਇੰਡੀਆ ਗੱਠਜੋੜ ਦੇ ਭਾਈਵਾਲ ਅਤੇ ਉਨ੍ਹਾਂ ਦੇ ਨੁਮਾਇੰਦੇ ਸ਼ਾਮਲ ਸਨ। ਜਾਣਕਾਰੀ ਅਨੁਸਾਰ ਮੌਜੂਦਾ ਮੁੱਖ ਮੰਤਰੀ ਹੇਮੰਤ ਸੋਰੇਨ ਦੇ 26 ਨਵੰਬਰ ਨੂੰ ਮੁੜ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਦੀ ਉਮੀਦ ਹੈ। ਦੱਸਣਾ ਬਣਦਾ ਹੈ ਕਿ ਜੇਐਮਐਮ ਨੇ 81 ਮੈਂਬਰੀ ਝਾਰਖੰਡ ਵਿਧਾਨ ਸਭਾ ਵਿੱਚ ਬਹੁਮਤ ਹਾਸਲ ਕੀਤਾ ਸੀ। ਸ੍ਰੀ ਸੋਰੇਨੇ ਨੇ ਕਿਹਾ ਕਿ ਉਹ ਆਪਣੇ ਸੂਬੇ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ ਤੇ ਸਰਕਾਰ ਦੀਆਂ ਨੀਤੀਆਂ ਤੇ ਸਹੂਲਤਾਂ ਘਰ ਘਰ ਪਹੁੰਚਾਈਆਂ ਜਾਣਗੀਆਂ।
Advertisement
Advertisement
Advertisement