ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੇਮੰਤ ਸੋਰੇਨ ਜੇਲ੍ਹ ’ਚੋਂ ਰਿਹਾਅ

06:37 AM Jun 29, 2024 IST
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ

* ਰਾਂਚੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ
* ਫ਼ੈਸਲਾ ਸੱਚਾਈ ਦੀ ਜਿੱਤ: ਚੰਪਈ ਸੋਰੇਨ

Advertisement

ਰਾਂਚੀ, 28 ਜੂਨ
ਝਾਰਖੰਡ ਹਾਈ ਕੋਰਟ ਨੇ ਕਥਿਤ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰ ਸੂਬੇ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਅੱਜ ਜ਼ਮਾਨਤ ਦੇ ਦਿੱਤੀ ਜਿਸ ਮਗਰੋਂ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ। ਅਦਾਲਤ ਨੇ 13 ਜੂਨ ਨੂੰ ਸੋਰੇਨ ਦੀ ਜ਼ਮਾਨਤ ਪਟੀਸ਼ਨ ’ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਝਾਰਖੰਡ ਦੇ ਮੁੱਖ ਮੰਤਰੀ ਚੰਪਈ ਸੋਰੇਨ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅਦਾਲਤ ਦੇ ਫ਼ੈਸਲੇ ’ਤੇ ਖੁਸ਼ੀ ਜ਼ਾਹਿਰ ਕੀਤੀ ਹੈ। ਜਸਟਿਸ ਰੰਗਨ ਮੁਖੋਪਾਧਿਆਏ ਦੇ ਬੈਂਚ ਵੱਲੋਂ ਪਾਸ ਹੁਕਮਾਂ ’ਚ ਕਿਹਾ ਗਿਆ, ‘ਪਟੀਸ਼ਨਰ ਨੂੰ 50 ਹਜ਼ਾਰ ਰੁਪਏ ਦੇ ਜ਼ਮਾਨਤੀ ਮੁਚਲਕੇ ਤੇ ਇੰਨੀ ਹੀ ਰਕਮ ਦੀਆਂ ਦੋ ਜ਼ਾਮਨੀਆਂ ’ਤੇ ਰਿਹਾਅ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ।’ ਝਾਰਖੰਡ ਮੁਕਤੀ ਮੋਰਚਾ ਦੇ ਕਾਰਜਕਾਰੀ ਪ੍ਰਧਾਨ ਸੋਰੇਨ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ’ਚ 13 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਇੱਕ ਅਧਿਕਾਰੀ ਨੇ ਦੱਸਿਆ ਕਿ ਸੋਰੇਨ (48) ਬਿਰਸਾ ਮੁੰਡਾ ਜੇਲ੍ਹ ’ਚ ਕੈਦ ਸਨ ਅਤੇ ਕਾਨੂੰਨੀ ਕਾਰਵਾਈ ਪੂਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਸ਼ਾਮ ਚਾਰ ਵਜੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਸੋਰੇਨ ਦੇ ਵਕੀਲ ਅਰੁਨਭ ਚੌਧਰੀ ਨੇ ਦੱਸਿਆ, ‘ਸੋਰੇਨ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ। ਅਦਾਲਤ ਨੇ ਕਿਹਾ ਮੁੱਢਲੀ ਨਜ਼ਰੇ ਉਹ ਦੋਸ਼ੀ ਨਹੀਂ ਹਨ ਅਤੇ ਜ਼ਮਾਨਤ ’ਤੇ ਰਿਹਾਈ ਦੌਰਾਨ ਪਟੀਸ਼ਨਰ ਵੱਲੋਂ ਕੋਈ ਵੀ ਅਪਰਾਧ ਕੀਤੇ ਜਾਣ ਦਾ ਕੋਈ ਖਦਸ਼ਾ ਨਹੀਂ ਹੈ।’ ਝਾਰਖੰਡ ਦੇ ਮੁੱਖ ਮੰਤਰੀ ਚੰਪਈ ਸੋਰੇਨ ਨੇ ਜ਼ਮਾਨਤ ਦਿੱਤੇ ’ਤੇ ਖੁਸ਼ੀ ਜ਼ਾਹਿਰ ਕਰਦਿਆਂ ਹਾਈ ਕੋਰਟ ਦੇ ਹੁਕਮਾਂ ਨੂੰ ਸੱਚਾਈ ਦੀ ਜਿੱਤ ਕਰਾਰ ਦਿੱਤਾ। ਉਨ੍ਹਾਂ ‘ਐਕਸ’ ’ਤੇ ਲਿਖਿਆ, ‘ਸੱਚ ਪ੍ਰੇਸ਼ਾਨ ਹੋ ਸਕਦਾ ਹੈ, ਹਾਰ ਨਹੀਂ ਸਕਦਾ।’ ਚੰਪਈ ਨੇ ਸਾਬਕਾ ਮੁੱਖ ਮੰਤਰੀ ਨਾਲ ਇੱਕ ਤਸਵੀਰ ਵੀ ਪੋਸਟ ਕੀਤੀ ਜਿਸ ਵਿੱਚ ‘ਸੱਤਿਆਮੇਵ ਜੈਯਤੇ’ ਲਿਖਿਆ ਹੋਇਆ ਹੈ। ਸੋਰੇਨ ਜਦੋਂ ਜੇਲ੍ਹ ਤੋਂ ਬਾਹਰ ਨਿਕਲੇ ਤਾਂ ਉੱਥੇ ਵੱਡੀ ਗਿਣਤੀ ’ਚ ਪਾਰਟੀ ਵਰਕਰ ਹਾਜ਼ਰ ਸਨ ਤੇ ਉਨ੍ਹਾਂ ਸਾਬਕਾ ਮੁੱਖ ਮੰਤਰੀ ਦਾ ਸਵਾਗਤ ਕੀਤਾ। ਸੋਰੇਨ ਦੀ ਪਤਨੀ ਤੇ ਪਾਰਟੀ ਵਿਧਾਇਕ ਕਲਪਨਾ ਸੋਰੇਨ ਨੇ ਨਿਆਂਪਾਲਿਕਾ ਤੇ ਜਨਤਾ ਦਾ ਧੰਨਵਾਦ ਕੀਤਾ। ਝਾਰੰਖਡ ਕਾਂਗਰਸ ਦੇ ਆਗੂਆਂ ਨੇ ਵੀ ਫ਼ੈਸਲੇ ਦਾ ਸਵਾਗਤ ਕੀਤਾ ਹੈ। -ਪੀਟੀਆਈ

ਕੇਂਦਰ ਸਰਕਾਰ ਖ਼ਿਲਾਫ਼ ਹਰ ਆਵਾਜ਼ ਦਬਾਈ ਜਾ ਰਹੀ ਹੈ: ਹੇਮੰਤ ਸੋਰੇਨ

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਮਨੀ ਲਾਂਡਰਿੰਗ ਦੇ ਮਾਮਲੇ ’ਚ ਫਸਾਇਆ ਗਿਆ ਤੇ ਉਨ੍ਹਾਂ ਨੂੰ ਤਕਰੀਬਨ ਪੰਜ ਮਹੀਨੇ ਜੇਲ੍ਹ ’ਚ ਕੱਟਣ ਲਈ ਮਜਬੂਰ ਕੀਤਾ ਗਿਆ। ਭਾਜਪਾ ’ਤੇ ਅਸਿੱਧੇ ਢੰਗ ਨਾਲ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਇਸ ਗੱਲ ਨੂੰ ਲੈ ਕੇ ਫਿਕਰਮੰਦ ਹਨ ਕਿ ਦੇਸ਼ ’ਚ ਨੇਤਾਵਾਂ, ਸਮਾਜਕ ਕਾਰਕੁਨਾਂ ਤੇ ਪੱਤਰਕਾਰਾਂ ਦੀ ਆਵਾਜ਼ ਦਬਾਈ ਜਾ ਰਹੀ ਹੈ। ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਹੇਮੰਤ ਸੋਰੇਨ ਨੇ ਕਿਹਾ, ‘ਮੈਂ ਨਿਆਂਪਾਲਿਕਾ ਦਾ ਸਨਮਾਨ ਕਰਦਾ ਹਾਂ। ਅਦਾਲਤ ਨੇ ਆਪਣਾ ਹੁਕਮ ਸੁਣਾਇਆ ਤੇ ਮੈਂ ਜ਼ਮਾਨਤ ’ਤੇ ਬਾਹਰ ਹਾਂ। ਪਰ ਨਿਆਂਇਕ ਪ੍ਰਕਿਰਿਆ ਲੰਮੀ ਹੈ।’

Advertisement

Advertisement
Advertisement