ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੇਮੰਤ ਸੋਰੇਨ ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

06:11 PM Jul 04, 2024 IST

ਰਾਂਚੀ, 4 ਜੁਲਾਈ

Advertisement

ਜੇਐਮਐਮ ਦੇ ਕਾਰਜਕਾਰੀ ਪ੍ਰਧਾਨ ਹੇਮੰਤ ਸੋਰੇਨ ਨੇ ਅੱਜ ਝਾਰਖੰਡ ਦੇ 13ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਇੱਥੇ ਰਾਜ ਭਵਨ ਵਿੱਚ ਰਾਜਪਾਲ ਸੀਪੀ ਰਾਧਾਕ੍ਰਿਸ਼ਨਨ ਨੇ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹੇਮੰਤ ਸੋਰੇਨ ਦੇ ਪਿਤਾ ਅਤੇ ਜੇਐਮਐਮ ਸੁਪਰੀਮੋ ਸ਼ਿਬੂ ਸੋਰੇਨ, ਉਨ੍ਹਾਂ ਦੀ ਮਾਂ ਰੂਪੀ ਸੋਰੇਨ, ਪਤਨੀ ਕਲਪਨਾ ਅਤੇ ਜੇਐਮਐਮ ਦੀ ਅਗਵਾਈ ਵਾਲੇ ਗਠਜੋੜ ਦੇ ਸੀਨੀਅਰ ਆਗੂ ਸਹੁੰ ਚੁੱਕ ਸਮਾਗਮ ਵਿੱਚ ਮੌਜੂਦ ਸਨ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚੰਪਾਈ ਸੋਰੇਨ ਵੀ ਮੌਜੂਦ ਸਨ। ਹੇਮੰਤ ਸੋਰੇਨ ਨੂੰ 28 ਜੂਨ ਨੂੰ ਇੱਕ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਝਾਰਖੰਡ ਦੀ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਬਾਅਦ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਉਨ੍ਹਾਂ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ 31 ਜਨਵਰੀ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਕੁਝ ਸਮਾਂ ਪਹਿਲਾਂ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

 

Advertisement

Advertisement