ਈਡੀ ਕੇਸ ’ਚ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ 13 ਮਈ ਨੂੰ
12:52 PM May 12, 2024 IST
ਨਵੀਂ ਦਿੱਲੀ, 12 ਮਈ
ਸੁਪਰੀਮ ਕੋਰਟ ਕਥਿਤ ਜ਼ਮੀਨ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੰਦੀ ਝਾਰਖੰਡ ਮੁਕਤੀ ਮੋਰਚਾ ਆਗੂ ਤੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਟੀਸ਼ਨ ’ਤੇ ਸੋਮਵਾਰ (13 ਮਈ) ਨੂੰ ਸੁਣਵਾਈ ਕਰੇਗੀ। ਸੋਰੇਨ ਵੱਲੋਂ ਦਾਇਰ ਪਟੀਸ਼ਨ ’ਤੇ ਜਸਟਿਸ ਸੰਜੀਵ ਖੰਨਾ ਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਵੱਲੋਂ ਸੁਣਵਾਈ ਕੀਤੀ ਜਾਵੇਗੀ। ਸੋਰੇਨ ਨੇ ਪਟੀਸ਼ਨ ਵਿਚ ਝਾਰਖੰਡ ਹਾਈ ਕੋਰਟ ਦੇ 3 ਮਈ ਨੂੰ ਸੁਣਾਏ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਸੋਰੇਨ ਵੱਲੋਂ ਆਪਣੀ ਗ੍ਰਿਫਤਾਰੀ ਖਿਲਾਫ਼ ਦਾਇਰ ਪਟੀਸ਼ਨ ਰੱਦ ਕਰ ਦਿੱਤੀ ਸੀ। ਸੋਰੇਨ ਨੇ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਮੰਗ ਕੀਤੀ ਹੈ ਜਦੋਂ ਤੱਕ ਕੋਰਟ ਉਸ ਦੀ ਪਟੀਸ਼ਨ ’ਤੇ ਕੋਈ ਫੈਸਲਾ ਨਹੀਂ ਸੁਣਾਉਂਦੀ, ਉਦੋਂ ਤੱਕ ਉਸ ਨੂੰ ਲੋਕ ਸਭਾ ਚੋਣਾਂ ’ਚ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦਿੱਤੀ ਜਾਵੇ। -ਪੀਟੀਆਈ
Advertisement
Advertisement