ਵੱਖ-ਵੱਖ ਸਕੂਲਾਂ ਵਿੱਚ ਲੱਗੀਆਂ ਤੀਆਂ ਦੀਆਂ ਰੌਣਕਾਂ
ਪੱਤਰ ਪ੍ਰੇਰਕ
ਤਰਨ ਤਾਰਨ, 10 ਅਗਸਤ
ਮਾਤਾ ਸਾਹਿਬ ਕੌਰ ਮਾਰਡਨ ਸੀਨੀਅਰ ਸੈਕੰਡਰੀ ਸਕੂਲ ਭਰੋਵਾਲ ਵਿੱਚ ਬੱਚਿਆਂ ਨੂੰ ਪੁਰਾਤਨ ਸਭਿਆਚਾਰ ਨਾਲ ਜੋੜਨ ਅਤੇ ਉਨ੍ਹਾਂ ਅੰਦਰਲੇ ਹੁਨਰ ਨੂੰ ਉਭਾਰਨ ਲਈ ਸਕੂਲ ਵਿੱਚ ਪ੍ਰਿੰਸੀਪਲ ਨਵਜੋਤੀ ਦੀ ਅਗਵਾਈ ਵਿੱਚ ‘ਤੀਆਂ ਦਾ ਮੇਲਾ’ ਨਾਮੀਂ ਇੱਕ ਪ੍ਰੋਗਰਾਮ ਕਰਵਾਇਆ ਗਿਆ| ਇਸ ਮੌਕੇ ਕਰਵਾਏ ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਤੋਂ ਇਲਾਵਾ ਗਿੱਧੇ ਦੀਆਂ ਧਮਾਲਂਾ ਪਾਈਆਂ ਗਈਆਂ ਅਤੇ ਉਨ੍ਹਾਂ ਪੀਂਘਾਂ ਵੀ ਝੂਟੀਆਂ। ਸਕੂਲ ਦੀ ਪ੍ਰਿੰਸੀਪਲ ਨਵਜੋਤੀ ਨੇ ਪੰਜਾਬੀ ਸੱਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਦੀ ਵੀ ਜਾਣਕਾਰੀ ਸਾਂਝੀ ਕੀਤੀ| ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਨੇਜਿੰਗ ਡਾਇਰੈਕਟਰ ਤਜਿੰਦਰ ਸਿੰਘ, ਪ੍ਰਧਾਨ ਸੁਖਵਿੰਦਰ ਕੌਰ, ਜਨਰਲ ਸਕੱਤਰ ਬਨਵੀਰ ਸਿੰਘ, ਰਮਨਦੀਪ ਕੌਰ ਤੇ ਸੰਗੀਤ ਕੌਰ ਆਦਿ ਨੇ ਵੀ ਵਿਚਾਰ ਪੇਸ਼ ਕੀਤੇ| ਵਿਦਿਆਰਥੀਆ ਨੂੰ ਖੀਰ ਪੂੜਿਆਂ ਦਾ ਲੰਗਰ ਵੀ ਵਰਤਾਇਆ ਗਿਆ|
ਫਗਵਾੜਾ (ਪੱਤਰ ਪ੍ਰੇਰਕ): ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਬੀ.ਐੱਡ ਦੀਆਂ ਵਿਦਿਆਰਥਣਾ ਨੇ ਪੀਂਘਾ ਝੂਟੀਂਆਂ ਅਤੇ ਗਿੱਧਾ ਅਤੇ ਕਿੱਕਲੀਆਂ ਪਾਈਆਂ। ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਦੀ ਚੇਅਰਪਰਸਨ ਤੇ ਪ੍ਰਿੰ. ਸੁਰਿੰਦਰਜੀਤ ਕੌਰ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬ ਦਾ ਪ੍ਰਸਿੱਧ ਤਿਉਹਾਰ ਤੇ ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾ ਅੰਗ ਹੈ। ਇਸ ਮੌਕੇ ਕਾਲਜ ’ਚ ਸਾਵਣ ਮਹੀਨੇ ਦੇ ਚੱਲਦਿਆਂ ਭਗਵਾਨ ਸ਼ਿਵ ਦੀ ਪੂਜਾ ਕੀਤੀ ਗਈ ਤੇ ਲੰਗਰ ਲਾਇਆ ਗਿਆ।
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਵੁੱਡਸਟਾਕ ਪਬਲਿਕ ਸਕੂਲ ’ਚ ਵਿਦਿਆਰਥਣਾਂ ਨੇ ‘ਧੀਆਂ ਦਾ ਤਿਉਹਾਰ ਤੀਆਂ ਬੜੀ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਜਰ, ਚੇਅਰਪਰਸਨ ਡਾ. ਸਤਿੰਦਰਜੀਤ ਕੌਰ ਨਿੱਜਰ ਅਤੇ ਪ੍ਰਿੰਸੀਪਲ ਐਨਸੀ ਦੀ ਅਗਵਾਈ ਹੇਠ ਵਿਦਿਆਰਥਣਾਂ ਨੇ ਰਵਾਇਤੀ ਬੋਲੀਆਂ ਪਾ ਕੇ ਚੰਗਾ ਰੰਗ ਬੰਨ੍ਹਿਆ।