ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੀਫ਼ ਖ਼ਾਲਸਾ ਦੀਵਾਨ ਵੱਲੋਂ ‘ਵਿਰਸਾ ਸੰਭਾਲ ਗਤਕਾ ਮੁਕਾਬਲੇ’

07:17 AM Apr 29, 2024 IST
ਮੁਕਾਬਲੇ ਦੌਰਾਨ ਗਤਕੇ ਦੇ ਜੌਹਰ ਦਿਖਾਉਂਦੇ ਹੋਏ ਖਿਡਾਰੀ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਅਪਰੈਲ
ਨਵੀਂ ਸਿੱਖ ਪੀੜ੍ਹੀ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਅਤੇ ਸਿੱਖ ਮਾਰਸ਼ਲ ਆਰਟ ਦੀ ਮਹਾਨਤਾ ਨੂੰ ਜਾਣੂ ਕਰਵਾਉਣ ਦੇ ਮਨੋਰਥ ਨਾਲ ਚੀਫ਼ ਖ਼ਾਲਸਾ ਦੀਵਾਨ ਦੀ ਧਰਮ-ਪ੍ਰਚਾਰ ਕਮੇਟੀ ਵੱਲੋਂ ਗੁਰੂ ਹਰਿ ਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ, ਮਜੀਠਾ ਰੋਡ ’ਚ ਵਿਰਸਾ ਸੰਭਾਲ ਗਤਕਾ ਮੁਕਾਬਲੇ ਤੇ ਫ੍ਰੀ-ਸਟਿਕ ਮੁਕਾਬਲੇ ਕਰਵਾਏ ਗਏ।
ਇਸ ਦੀ ਸ਼ੁਰੂਆਤ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਨੇ ਕਰਵਾਈ। ਮੁਕਾਬਲਿਆਂ ਦਾ ਆਗਾਜ਼ ਅਰਦਾਸ ਨਾਲ ਕੀਤਾ ਗਿਆ। ਉਪਰੰਤ ਖਾਲਸਾਈ ਬਾਣੇ ਵਿਚ ਸਜੇ ਬੱਚਿਆਂ ਨੇ ਢੋਲ ਅਤੇ ਨਗਾਰੇ ਦੀਆਂ ਧੁੰਨਾਂ ’ਤੇ ਉਤਸ਼ਾਹ ਨਾਲ ਗਤਕੇ ਦੇ ਜੌਹਰ ਦਿਖਾਏ। ਤਿੰਨ ਜ਼ੋਨਾਂ ਵਿਚ ਵੰਡ ਕੇ ਕਰਵਾਏ ਗਏ ਗਤਕਾ ਮੁਕਾਬਲਿਆਂ ਵਿਚ ਕੁੱਲ 30 ਟੀਮਾਂ ਨੇ ਹਿੱਸਾ ਲਿਆ। ਇਸ ਤਹਿਤ ਜ਼ੋਨ-ਏ ਵਿਚ ਦੀਵਾਨ ਅਧੀਨ ਅੰਮ੍ਰਿਤਸਰ ਦੇ ਸਕੂਲ, ਜ਼ੋਨ-ਬੀ ਵਿੱਚ ਦਿਹਾਤੀ/ਚੰਡੀਗੜ੍ਹ/ਕਪੂਰਥਲਾ ਸਕੂਲਾਂ ਦੀਆਂ ਟੀਮਾਂ ਅਤੇ ਜ਼ੋਨ-ਸੀ ਵਿਚ ਜ਼ਿਲ੍ਹਾ ਤਰਨ ਤਾਰਨ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸੀਕੇਡੀ ਸਕੂਲਾਂ ਨੇ ਭਾਗ ਲਿਆ। ਮੁਕਾਬਲੇ ਮਗਰੋਂ ਜੇਤੂਆਂ ਨੂੰ ਇਨਾਮ ਵੰਡੇ ਗਏ।
ਇਨ੍ਹਾਂ ਮੁਕਾਬਲਿਆਂ ਵਿਚ ਗਤਕਾ ਫੈੱਡਰੇਸ਼ਨ ਆਫ ਇੰਡੀਆ ਦੇ ਤਜਰਬੇਕਾਰ ਨੁਮਾਇੰਦਿਆਂ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਮੌਕੇ ਵਿਦਿਆਰਥੀਆਂ ਨੂੰ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਸ਼ਾਨਾਮੱਤੇ ਇਤਿਹਾਸ ਦੇ ਸੁਨਹਿਰੀ ਪੰਨਿਆਂ ਤੋਂ ਜਾਣੂ ਕਰਵਾਉਣ ਹਿੱਤ ਸ਼ਹੀਦੀ ਪ੍ਰਦਰਸ਼ਨੀ ਵੀ ਲਗਾਈ ਗਈ।
ਇਸ ਮੌਕੇ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਗਤਕੇ ਦੀ ਮਹਾਨਤਾ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਰਪਿਤ ਗਤਕੇ ਰਾਹੀਂ ਸਿੱਖ ਕੌਮ ਦੀ ਵਿਲੱਖਣ ਹੋਂਦ ਅਤੇ ਪਛਾਣ ਉਜਾਗਰ ਹੁੰਦੀ ਹੈ ਅਤੇ ਬੱਚਿਆਂ ਨੂੰ ਆਪਣੇ ਪੁਰਾਤਨ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਨ ਦਾ ਮੌਕਾ ਮਿਲਦਾ ਹੈ।
ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਤਰਲੋਚਨ ਸਿੰਘ, ਹਰਮਨਜੀਤ ਸਿੰਘ ਅਤੇ ਗੁਰਬਖਸ਼ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕਾਬਲਿਆਂ ਦਾ ਫਾਈਨਲ 4 ਮਈ ਨੂੰ ਦੀਵਾਨ ਅਧੀਨ ਚੱਲ ਰਹੇ ਸੈਂਟਰਲ ਖ਼ਾਲਸਾ ਯਤੀਮਖਾਨਾ ਵਿੱਚ ਕਰਵਾਇਆ ਜਾਵੇਗਾ ਜਿੱਥੇ ਜੇਤੂ ਟੀਮਾਂ ਨੂੰ ਮੈਡਲ ਦੇ ਕੇ ਸਨਮਾਨਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਸ਼ਵ ਦਸਤਾਰ ਦਿਵਸ ਮੌਕੇ ਵੱਖ-ਵੱਖ ਸੀਕੇਡੀ ਸਕੂਲਾਂ ਵਿੱਚ ਕਰਵਾਏ ਗਏ ਸੁੰਦਰ ਦਸਤਾਰ ਮੁਕਾਬਲਿਆਂ ਦੇ ਜੇਤੂਆਂ ਦਾ ਵੀ ਸਨਮਾਨ ਕੀਤਾ ਜਾਵੇਗਾ।
ਇਸ ਮੌਕੇ ਪ੍ਰਧਾਨ ਸਮੇਤ ਹੋਰ ਮੈਂਬਰ, ਪ੍ਰਿੰਸੀਪਲ ਦਪਿੰਦਰ ਕੌਰ ਅਤੇ ਸਕੂਲ ਸਟਾਫ ਹਾਜ਼ਰ ਸੀ।

Advertisement

Advertisement
Advertisement