ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਰਾਸਤੀ ਮੇਲਾ: ਦਸਮੇਸ਼ ਗਰਲਜ਼ ਕਾਲਜ ਨੇ ਜਿੱਤੀ ਟਰਾਫੀ

08:50 AM Oct 25, 2024 IST
ਜੇਤੂਆਂ ਨੂੰ ਸਨਮਾਨਿਤ ਕਰਨ ਮੌਕੇ ਕਾਲਜ ਕਮੇਟੀ ਦੇ ਚੇਅਰਮੈਨ ਤੇ ਪ੍ਰਿੰਸੀਪਲ। -ਫੋਟੋ: ਜਗਜੀਤ

ਮੁਕੇਰੀਆਂ:

Advertisement

ਖਾਲਸਾ ਕਾਲਜ ਦਸੂਹਾ ਵਿੱਚ ਹੋਏ ਪੰਜਾਬ ਯੂਨੀਵਰਸਿਟੀ ਦੇ ਹੁਸ਼ਿਆਰਪੁਰ ਜ਼ੋਨ-5 ਦੇ ਯੁਵਕ ਤੇ ਵਿਰਾਸਤੀ ਮੇਲੇ ਵਿੱਚ ਸੈਕੰਡ ਓਵਰਆਲ ਰਨਰਅੱਪ ਟਰਾਫੀ ਹਾਸਲ ਕੀਤੀ ਹੈ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਵਿੱਚ ਕਾਲਜ ਅੰਦਰ ਇੱਕ ਸਾਦੇ ਸਮਾਗਮ ਦੌਰਾਨ ਇਨ੍ਹਾਂ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਪ੍ਰਿੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਹਾਲ ਹੀ ਵਿੱਚ ਜੀਟੀਬੀ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਵਿੱਚ ਕਰਵਾਏ ਗਏ ਵਿਰਾਸਤੀ ਮੇਲੇ ’ਚ ਕਾਲਜ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਮੇਲੇ ’ਚ 30 ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ। ਕਾਲਜ ਵਿਦਿਆਰਥਣਾਂ ਨੇ ਮੇਲੇ ’ਚੋਂ 37 ਪੁਰਸਕਾਰ ਜਿੱਤੇ ਹਨ। ਇਨ੍ਹਾਂ ਚੋਂ 5 ਵਿਅਕਤੀਗਤ, 7 ਪਹਿਲੇ, 14 ਦੂਜੇ, 8 ਤੀਜੇ ਸਥਾਨ ਦੇ ਪੁਰਸਕਾਰ ਅਤੇ 3 ਬ੍ਰੈਕਟਿਡ ਤੀਜੇ ਇਨਾਮ ਹਾਸਲ ਕਰਕੇ ਕਾਲਜ ਨੂੰ ਸੈਕਿੰਡ ਰਨਰਅੱਪ ਟਰਾਫੀ ਦੁਆਈ ਹੈ। -ਪੱਤਰ ਪ੍ਰੇਰਕ

Advertisement
Advertisement