ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਰਾਸਤ ਸਿਰਫ ਇਤਿਹਾਸ ਨਹੀਂ, ਮਨੁੱਖਤਾ ਦੀ ਸਾਂਝੀ ਚੇਤਨਾ ਹੈ: ਮੋਦੀ

10:52 PM Jul 21, 2024 IST

ਨਵੀਂ ਦਿੱਲੀ, 21 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਵਿਸ਼ਵ ਦੀ ਭਲਾਈ ਅਤੇ ਲੋਕਾਂ ਦੇ ਆਪਸੀ ਰਿਸ਼ਤੇ ਮਜ਼ਬੂਤ ਕਰਨ ਲਈ ਵਿਰਾਸਤ ਦੀ ਤਾਕਤ ਸਬੰਧੀ ਜਾਣੂ ਕਰਵਾਇਆ। ਉਨ੍ਹਾਂ ਲੋਕਾਂ ਨੂੰ ਉਤਸ਼ਾਹਤ ਕਰਦਿਆਂ ਕਿਹਾ ਕਿ ਵਿਰਾਸਤ ਸਿਰਫ ਇਤਿਹਾਸ ਨਹੀਂ ਸਗੋਂ ਮਨੁੱਖਤਾਂ ਦੀ ‘ਸਾਂਝੀ ਚੇਤਨਾ’ ਹੈ। ਉਨ੍ਹਾਂ ਇਥੇ ਭਾਰਤ ਮੰਡਪਮ ਵਿੱਚ ਵਿਸ਼ਵ ਵਿਰਾਸਤ ਸਮਿਤੀ (ਡਬਲਿਊਐੱਚਸੀ) ਦੇ 46ਵੇਂ ਸੈਸ਼ਨ ਦੇ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਰਾਸਤ ਦੀ ਸਰਵਵਿਆਪਕਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ, ‘ਜਦੋਂ ਵੀ ਅਸੀਂ ਇਤਿਹਾਸਕ ਸਥਾਨਾਂ ਨੂੰ ਦੇਖਦੇ ਹਾਂ ਤਾਂ ਸਾਡਾ ਮਨ ਮੌਜੂਦਾ ਸਿਆਸੀ ਹਾਲਾਤ ਤੋਂ ਉਤੇ ਉਠ ਜਾਂਦਾ ਹੈ।’ ਜ਼ਿਕਰਯੋਗ ਹੈ ਕਿ ਭਾਰਤ ਪਹਿਲੀ ਵਾਰ 21 ਤੋਂ 31 ਜੁਲਾਈ ਤਕ ਯੂਨੈਸਕੋ ਦੇ ਪ੍ਰਮੁੱਖ ਸਮਾਗਮ ਦੀ ਮੇਜ਼ਬਾਨੀ ਕਰ ਰਿਹਾ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਯੂਨੈਸਕੋ ਦੀ ਡਾਇਰੈਕਟਰ ਜਨਰਲ ਔਡਰੇ ਅਜ਼ੂਲੇ, ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਕੇਂਦਰੀ ਸਭਿਆਚਾਰ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਮੌਜੂਦ ਸਨ। ਉਦਘਾਟਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਮੰਡਪਮ ਵਿਚ ਵਿਦੇਸ਼ਾਂ ਤੋਂ ਲਿਆਂਦੀਆਂ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਦੇਖੀ। ਉਨ੍ਹਾਂ ਵਿਸ਼ਵ ਭਰ ਦੇ ਦੇਸ਼ਾਂ ਨੂੰ ਸੱਦਾ ਦਿੱਤਾ ਕਿ ਉਹ ਇਕ ਦੂਜੇ ਦੇਸ਼ ਦੀ ਵਿਰਾਸਤ, ਮਨੁੱਖੀ ਕਲਿਆਣ ਤੇ ਸੈਰ ਸਪਾਟਾ ਨੂੰ ਹੁਲਾਰਾ ਦੇਣ ਤੇ ਵਿਸ਼ਵ ਵਿਰਾਸਤ ਸਮਿਤੀ ਜ਼ਰੀਏ ਰੁਜ਼ਗਾਰ ਦੇ ਵੱਧ ਮੌਕੇ ਪੈਦਾ ਕਰਨ ਲਈ ਮਿਲ ਕੇ ਕੰਮ ਕਰਨ।  ਪੀਟੀਆਈ

Advertisement

Advertisement
Advertisement