For the best experience, open
https://m.punjabitribuneonline.com
on your mobile browser.
Advertisement

ਹੋਲੇ ਮਹੱਲੇ ਨੂੰ ਸਮਰਪਿਤ ਵਿਰਸਾ ਸੰਭਾਲ ਕੌਮਾਂਤਰੀ ਗਤਕਾ ਮੁਕਾਬਲੇ ਸ਼ੁਰੂ

06:09 AM Mar 25, 2024 IST
ਹੋਲੇ ਮਹੱਲੇ ਨੂੰ ਸਮਰਪਿਤ ਵਿਰਸਾ ਸੰਭਾਲ ਕੌਮਾਂਤਰੀ ਗਤਕਾ ਮੁਕਾਬਲੇ ਸ਼ੁਰੂ
ਗਤਕਾ ਮੁਕਾਬਲੇ ਸ਼ੁਰੂ ਕਰਵਾਉਂਦੇ ਹੋਏ ਜਥੇਦਾਰ ਗਿਆਨੀ ਸੁਲਤਾਨ ਸਿੰਘ, ਬਾਬਾ ਬਲਬੀਰ ਸਿੰਘ ਅਤੇ ਹੋਰ ਸ਼ਖ਼ਸੀਅਤਾਂ।
Advertisement

ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 24 ਮਾਰਚ
ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ ਮਹੱਲਾ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਦੋ ਰੋਜ਼ਾ ਕੌਮਾਂਤਰੀ ਗਤਕਾ ਮੁਕਾਬਲੇ ਅੱਜ ਸ਼ੁਰੂ ਹੋ ਗਏ। ਮੁਕਾਬਲਿਆਂ ਦੀ ਸ਼ੁਰੂਆਤ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂ ਅਰਦਾਸ ਕਰਨ ਉਪਰੰਤ ਸਿੱਖ ਪ੍ਰੰਪਰਾਵਾਂ ਅਤੇ ਸਿੱਖ ਮਰਯਾਦਾ ਅਨੁਸਾਰ ਕਰਵਾਈ ਗਈ।
ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਗਤਕਾ ਮੁਕਾਬਲਿਆਂ ਦਾ ਮਕਸਦ ਗੁਰੂ ਗੋਬਿੰਦ ਸਿੰਘ ਵੱਲੋਂ ਬਖ਼ਸ਼ੀ ਜੁੰਗਜੂ ਯੁੱਧਕਲਾ ਦਾ ਪ੍ਰਚਾਰ, ਪ੍ਰਸਾਰ ਅਤੇ ਵਿਕਾਸ ਕਰ ਕੇ ਨੌਜਵਾਨ ਨੂੰ ਆਪਣੇ ਵਿਰਸੇ ਪ੍ਰਤੀ ਚੌਕਸ ਕਰ ਕੇ ਨਸ਼ਿਆਂ ਤੇ ਸਮਾਜਿਕ ਕੁਰੀਤੀਆਂ ਤੋਂ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਕਲਾ ਨਾਲ ਆਪਸੀ ਮੁਕਾਬਲਾ ਕਰਨ ਦੀ ਸ਼ਕਤੀ ਵਧਦੀ ਹੈ ਅਤੇ ਹਾਰ ਜਿੱਤ ਇੱਕ ਦੂਜੇ ਪ੍ਰਤੀ ਸਹਿਣਸ਼ੀਲਤਾ ਵੀ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਇਨ੍ਹਾਂ ਮੁਕਾਬਲਿਆਂ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਵੀਹ ਗਤਕਾ ਟੀਮਾਂ ਸ਼ਮੂਲੀਅਤ ਕਰਨਗੀਆਂ। ਭਲਕੇ ਫਾਈਨਲ ਮੁਕਾਬਲੇ ਹੋਣਗੇ।
ਜਥੇਦਾਰ ਸੁਲਤਾਨ ਸਿੰਘ ਨੇ ਕਿਹਾ ਕਿ ਹੋਲੇ ਮਹੱਲੇ ਦਾ ਤਿਉਹਾਰ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੁੱਜਣ ਵਾਲੇ ਨੌਜਵਾਨ ਆਪਣੇ ਵਾਹਨਾਂ ’ਤੇ ਸਪੀਕਰ ਲਾ ਕੇ ਉੱਚੀ ਸ਼ੋਰ ਵਾਲੀ ਆਵਾਜ਼ ਨਾ ਲਾਉਣ। ਉਨ੍ਹਾਂ ਕਿਹਾ ਕਿ ਆਨੰਦਪੁਰ ਦੇ ਮੇਲੇ ਦੀ ਮਹਾਨਤਾ ਤੇ ਮਰਯਾਦਾ ਨੂੰ ਕਾਇਮ ਰੱਖਣ ਲਈ ਸਭ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਮੋਟਰਸਾਈਕਲਾਂ ’ਤੇ ਜਾਣ ਵਾਲੇ ਨੌਜਵਾਨ ਸਟੰਟਬਾਜ਼ੀ ਤੋਂ ਦੂਰ ਰਹਿਣ ਅਤੇ ਅਜਿਹਾ ਕੁੱਝ ਨਾ ਕਰਨ ਜਿਸ ਨਾਲ ਆਵਾਜਾਈ ਤੇ ਮਰਯਾਦਾ ਦੀ ਉਲੰਘਣਾ ਹੋਵੇ। ਉਨ੍ਹਾਂ ਗੱਤਕਾ ਖੇਡਣ ਵਾਲਿਆਂ ਨੂੰ ਕਿਹਾ ਕਿ ਗਤਕੇ ਵਿੱਚ ਸਟੰਟਬਾਜ਼ੀ ਦੀ ਕੋਈ ਥਾਂ ਨਹੀਂ ਹੈ, ਇਹ ਮਰਯਾਦਾ ਦੇ ਉਲਟ ਹੈ। ਇਸ ਨੂੰ ਸਖ਼ਤੀ ਨਾਲ ਰੋਕਣ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਨੌਜਵਾਨ ਪੀੜ੍ਹੀ ਧਾਰਨ ਕਰੇ ਅਤੇ ਗੁਰੂ ਸਾਹਿਬ ਦੇ ਦੱਸੇ ਮਾਰਗ ’ਤੇ ਚੱਲਣ ਦਾ ਪ੍ਰਣ ਕਰਨ। ਸਿੱਖ ਕੌਮ ਦੇ ਧੀਆਂ-ਪੁੱਤਰ ਅੰਮ੍ਰਿਤਧਾਰੀ ਹੋਣ। ਉਨ੍ਹਾਂ ਕਿਹਾ ਬੁੱਢਾ ਦਲ ਵੱਲੋਂ ਵਿਰਸਾ ਸੰਭਾਲ ਇੰਟਰਨੈਸ਼ਨਲ ਗਤਕਾ ਮੁਕਾਬਲੇ ਇਸੇ ਦਿਸ਼ਾ ਵਿੱਚ ਪਿਛਲੇ ਢਾਈ ਦਹਾਕਿਆਂ ਤੋਂ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਇਹ ਮਸਨੂਈ ਜੰਗ ਦਸਮ ਪਾਤਸ਼ਾਹ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਤੋਂ ਖ਼ੁਦ ਆਪ ਸ਼ੁਰੂ ਕੀਤੀ ਸੀ, ਉਸ ਦੀ ਮਾਣ ਮਰਯਾਦਾ ਹਰ ਹੀਲੇ ਕਾਇਮ ਰਹਿਣੀ ਚਾਹੀਦੀ ਹੈ।
ਇਸ ਮੌਕੇ ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਜੱਸਾ ਸਿੰਘ ਤਲਵੰਡੀ, ਬਾਬਾ ਮੱਘਰ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਗੁਰਮੇਲ ਸਿੰਘ ਯੂਕੇ, ਬਾਬਾ ਸੁਪ੍ਰੀਤ ਸਿੰਘ ਗਤਕਾ ਮਾਸਟਰ, ਭਾਈ ਅਰਸ਼ਦੀਪ ਸਿੰਘ ਪਥਰਾਲਾ, ਬਾਬਾ ਰਣਜੋਧ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਤੇ ਸਟੇਜ ਦੀ ਸੇਵਾ ਭਗਵਾਨ ਸਿੰਘ ਜੌਹਲ ਨੇ ਨਿਭਾਈ।

Advertisement

Advertisement
Author Image

sanam grng

View all posts

Advertisement
Advertisement
×