ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ

08:35 AM Oct 04, 2024 IST

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 3 ਅਕਤੂਬਰ
ਛੇਹਰਟਾ ਪੁਲੀਸ ਨੇ ਫਿਰੋਜ਼ਪੁਰ ਦੇ ਪਿੰਡ ਭਾਗੋਕੇ ਵਾਸੀ ਹਰਪ੍ਰੀਤ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਫ਼ਤਹਿਗੜ੍ਹ ਚੂੜੀਆਂ ਰੋਡ ਤੋਂ ਵਰਿੰਦਾਵਨ ਗਾਰਡਨ ਕਲੋਨੀ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਉਸ ਕੋਲੋਂ 202 ਗ੍ਰਾਮ ਹੈਰੋਇਨ ਸਣੇ 7.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਪੁਲੀਸ ਨੇ ਉਸ ਕਾਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ, ਜਿਸ ਵਿੱਚ ਉਹ ਸਫ਼ਰ ਕਰ ਰਿਹਾ ਸੀ। ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਛੇਹਰਟਾ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਛੇਹਰਟਾ ਇਲਾਕੇ ਵਿੱਚ ਨਸ਼ਾ ਸਪਲਾਈ ਕਰਨ ਦਾ ਧੰਦਾ ਕਰਦਾ ਹੈ ਅਤੇ ਉਹ ਵਰਿੰਦਾਵਨ ਗਾਰਡਨ ਇਲਾਕੇ ਕੋਲ ਮੌਜੂਦ ਹੈ। ਇਸ ਸਬੰਧੀ ਸਬ ਇੰਸਪੈਕਟਰ ਜੋਗਾ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਛਾਪਾ ਮਾਰ ਕੇ ਉਸ ਨੂੰ ਕਾਬੂ ਕਰ ਲਿਆ।

Advertisement

Advertisement