For the best experience, open
https://m.punjabitribuneonline.com
on your mobile browser.
Advertisement

ਅੰਮ੍ਰਿਤਸਰ ਵਿੱਚ ਮੁੜ ਹੈਰੋਇਨ ਤੇ ਆਈਸ ਡਰੱਗ ਬਰਾਮਦ

09:01 AM May 05, 2024 IST
ਅੰਮ੍ਰਿਤਸਰ ਵਿੱਚ ਮੁੜ ਹੈਰੋਇਨ ਤੇ ਆਈਸ ਡਰੱਗ ਬਰਾਮਦ
Advertisement

ਟ੍ਰਿਬਿਊਨ ਨਿਊਜ਼ ਸਰਿਵਸ
ਅੰਮ੍ਰਿਤਸਰ, 4 ਮਈ
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਅੱਜ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਤਿੰਨ ਕਿਲੋ ਹੈਰੋਇਨ ਅਤੇ ਇੱਕ ਕਿਲੋ ਆਈਸ ਡਰੱਗ ਬਰਾਮਦ ਕੀਤੀ ਹੈ। ਇਹ ਦੋਵੇਂ ਪਾਕਿਸਤਾਨੀ ਨਸ਼ਾ ਤਸਕਰਾਂ ਦੇ ਸੰਪਰਕ ਵਿੱਚ ਸਨ। ਜ਼ਿਕਰਯੋਗ ਹੈ ਕਿ ਬੀਤੇ ਦਿਨ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਨਸ਼ਾ ਤਸਕਰ ਕੋਲੋਂ 4 ਕਿਲੋ ਆਈਸ ਡਰੱਗ ਤੇ ਕਿਲੋ ਹੈਰੋਇਨ ਬਰਾਮਦ ਕੀਤੀ ਸੀ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਦਿਹਾਤੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪਿੰਡ ਗੱਗੋਮਾਹਲ ਦੇ ਬਲਵਿੰਦਰ ਸਿੰਘ ਅਤੇ ਪਿੰਡ ਚੱਕਬਾਲਾ ਦੇ ਕਰਨਬੀਰ ਸਿੰਘ ਨੂੰ ਪਿੰਡ ਪੁੰਗਾ ਤੋਂ ਗ੍ਰਿਫ਼ਤਾਰ ਕੀਤਾ ਹੈ।

Advertisement

Advertisement
Author Image

sukhwinder singh

View all posts

Advertisement
Advertisement
×