ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੈਰੋਇਨ ਮਾਮਲਾ: ਨਸ਼ੇ ਦੀ ਖੇਪ ਸਣੇ ਇਕ ਹੋਰ ਮੁਲਜ਼ਮ ਕਾਬੂ

08:02 AM Oct 29, 2024 IST

ਅੰਮ੍ਰਿਤਸਰ (ਟਨਸ): ਪੰਜਾਬ ਪੁਲੀਸ ਨੇ 105 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਤੁਰਕੀ ਆਧਾਰਿਤ ਨਸ਼ਾ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਦੇ ਇੱਕ ਹੋਰ ਸਾਥੀ ਨੂੰ 6 ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ, ਜਿਸ ਨਾਲ ਇਸ ਮਾਮਲੇ ’ਚ ਹੁਣ ਤੱਕ ਹੈਰੋਇਨ ਦੀ ਕੁੱਲ ਬਰਾਮਦਗੀ 111 ਕਿੱਲੋ ਹੋ ਗਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਲਵਪ੍ਰੀਤ ਵਾਸੀ ਪਿੰਡ ਚੱਕੋਕੀ ਕਪੂਰਥਲਾ ਵਜੋਂ ਹੈ, ਜਿਸ ਦੇ ਕਬਜ਼ੇ ’ਚੋਂ ਹੈਰੋਇਨ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਉਸ ਦੀ ਕਾਰ ਵੀ ਜ਼ਬਤ ਕਰ ਲਈ ਹੈ। ਕੱਲ੍ਹ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਦੀ ਟੀਮ ਨੇ ਨਸ਼ਾ ਤਸਕਰ ਨਵ ਭੁੱਲਰ ਦੇ ਦੋ ਸਾਥੀਆਂ ਨੂੰ 105 ਕਿੱਲੋ ਹੈਰੋਇਨ, 31.93 ਕਿੱਲੋ ਕੈਫੀਨ ਐਨਹਾਈਡ੍ਰਸ ਅਤੇ 17 ਕਿੱਲੋ ਡੈਕਸਟ੍ਰੋਮੇਥੋਰਫਾਨ (ਡੀਐੱਮਆਰ) ਅਤੇ 6 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਡੀਜੀਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ’ਚ ਪਤਾ ਲੱਗਾ ਸੀ ਕਿ ਇਸ ਨੈੱਟਵਰਕ ਦੇ ਇੱਕ ਹੋਰ ਮੈਂਬਰ ਲਵਪ੍ਰੀਤ ਸਿੰਘ ਨੇ ਰਾਜਸਥਾਨ ਤੋਂ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ, ਜਿਸ ਨੂੰ ਉਹ ਪੰਜਾਬ ਸਥਿਤ ਆਪਣੇ ਸਾਥੀਆਂ ਨੂੰ ਸਪਲਾਈ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਸ ਮਗਰੋਂ ਡੀਐੱਸਪੀ ਸੀਆਈ ਅੰਮ੍ਰਿਤਸਰ ਬਲਬੀਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮਾਂ ਨੇ ਜਲੰਧਰ-ਅੰਮ੍ਰਿਤਸਰ ਜੀਟੀ ਰੋਡ ਦੇ ਨਾਲ ਪੈਂਦੇ ਪਿੰਡ ਉਮਰਾਨੰਗਲ ਮੋੜ ਦੇ ਏਰੀਏ ਵਿੱਚ ਵਿਸ਼ੇਸ਼ ਨਾਕਾ ਲਾਇਆ ਅਤੇ ਮੁਲਜ਼ਮ ਲਵਪ੍ਰੀਤ ਸਿੰਘ ਨੂੰ 6 ਕਿੱਲੋ ਹੈਰੋਇਨ ਅਤੇ ਕਾਰ ਸਮੇਤ ਕਾਬੂ ਕਰ ਲਿਆ।

Advertisement

Advertisement