ਔਰਤ ਤੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ
06:43 AM Jun 11, 2024 IST
Advertisement
ਸੁਨਾਮ ਊਧਮ ਸਿੰਘ ਵਾਲਾ: ਸ਼ਹਿਰ ਦੀ ਅਨਾਜ ਮੰਡੀ ’ਚ ਇੱਕ ਔਰਤ ਦੀ ਸ਼ੱਕ ਦੇ ਆਧਾਰ ਉੱਤੇ ਕੀਤੀ ਚੈਕਿੰਗ ਦੌਰਾਨ ਪੁਲੀਸ ਨੇ ਲਗਭਗ 50 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ ਜਿਸ ਦੀ ਅੰਤਰਰਾਸ਼ਟਰੀ ਪੱਧਰ ਉੱਤੇ ਲੱਖਾਂ ਰੁਪਏ ਦੀ ਕੀਮਤ ਦੱਸੀ ਜਾ ਰਹੀ ਹੈ। ਪੁਲੀਸ ਅਨੁਸਾਰ ਸੀਆਈਏ ਸਟਾਫ ਸੰਗਰੂਰ ਦੇ ਸਬ-ਇੰਸਪੈਕਟਰ ਗੁਰਜੀਤ ਸਿੰਘ ਵੱਲੋਂ ਸਮੇਤ ਪੁਲੀਸ ਪਾਰਟੀ ਗਸ਼ਤ ਅਤੇ ਚੈਕਿੰਗ ਦੌਰਾਨ ਨਵੀਂ ਅਨਾਜ ਮੰਡੀ ਸੁਨਾਮ ਦੇ ਸ਼ੈੱਡ ਹੇਠ ਔਰਤ ਨੂੰ ਸ਼ੱਕ ਦੇ ਅਧਾਰ ’ਤੇ ਹਿਰਾਸਤ ’ਚ ਲੈਣ ਮਗਰੋਂ ਉਸ ਕੋਲੋਂ 50 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ। ਔਰਤ ਦੀ ਪਛਾਣ ਰੱਜੀ ਵਾਸੀ ਸੁਨਾਮ ਵਜੋਂ ਹੋਈ ਹੈ ਜਿਸ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਸੀ। -ਪੱਤਰ ਪ੍ਰੇਰਕ
Advertisement
Advertisement
Advertisement