For the best experience, open
https://m.punjabitribuneonline.com
on your mobile browser.
Advertisement

ਹਾਈਕਮਾਂਡ ਦੀਆਂ ਨੀਤੀਆਂ ਕਾਰਨ ਅਕਾਲੀ ਦਲ ਦੀ ਹਾਰ ਹੋਈ: ਚੰਦੂਮਾਜਰਾ

08:56 AM Jun 05, 2024 IST
ਹਾਈਕਮਾਂਡ ਦੀਆਂ ਨੀਤੀਆਂ ਕਾਰਨ ਅਕਾਲੀ ਦਲ ਦੀ ਹਾਰ ਹੋਈ  ਚੰਦੂਮਾਜਰਾ
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਲੋਕ ਸਭਾ ਹਲਕਾ ਆਨੰਦਪੁਰ ਤੋਂ ਉਮੀਦਵਾਰ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੀ ਭੰਬਲਭੂਸੇ ਵਾਲੀ ਸਥਿਤੀ ਕਾਰਨ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੇ ਦੋ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਐੱਨਕੇ ਸ਼ਰਮਾ ਦੀ ਕ੍ਰਮਵਾਰ ਸ੍ਰੀ ਅਨੰਦਪੁਰ ਸਾਹਿਬ ਅਤੇ ਪਟਿਆਲਾ ਹਲਕੇ ਤੋਂ ਸਥਿਤੀ ਕਾਫ਼ੀ ਮਜ਼ਬੂਤ ਦੱਸੀ ਜਾ ਰਹੀ ਸੀ ਪਰ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਦੀ ਨਿਰਾਸ਼ਾਜਨਕ ਹਾਰ ਹੋਈ ਹੈ। ਇਸ ਬਾਰੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕਾਂ ਦਾ ਫ਼ਤਵਾ ਸਵੀਕਾਰ ਕਰਦੇ ਹੋਏ ਮੰਨਿਆ ਕਿ ਪਾਰਟੀ ਹਾਈਕਮਾਂਡ ਦੀ ਭੰਬਲਭੂਸੇ ਵਾਲੀ ਅਤੇ ‘ਨਾ ਇੱਧਰ ਤੇ ਨਾ ਉਧਰ’ ਦੀ ਨੀਤੀ ਕਾਰਨ ਅਕਾਲੀ ਦਲ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਅਤੇ ਖਡੂਰ ਸਾਹਿਬ ਹਲਕੇ ਵਿੱਚ ਵੀ ਪਾਰਟੀ ਸਿੱਖਾਂ ਦੀ ਨਬਜ਼ ਪਛਾਣਨ ’ਚ ਅਸਫਲ ਰਹੀ ਹੈ। ਇਸ ਕਾਰਨ ਇਨ੍ਹਾਂ ਹਲਕਿਆਂ ਵਿੱਚ ਪਾਰਟੀ ਦੀ ਹਾਰ ਹੋਈ ਹੈ।
ਉਧਰ, ਸੂਤਰਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੀ ਭਾਜਪਾ ਨਾਲ ਗੱਠਜੋੜ ਦੀ ਤਾਂਘ ਕਾਰਨ ਬਸਪਾ ਨੇ ਵੀ ਆਪਣੇ ਹੱਥ ਪਿੱਛੇ ਖਿੱਚ ਲਏ। ਨਾ ਭਾਜਪਾ ਨਾਲ ਹੀ ਸਿਆਸੀ ਗੱਠਜੋੜ ਹੋ ਸਕਿਆ ਅਤੇ ਨਾ ਹੀ ਬਸਪਾ ਨੂੰ ਨਾਲ ਜੋੜੀ ਰੱਖਿਆ ਜਾ ਸਕਿਆ। ਇਸ ਕਾਰਨ ਅਕਾਲੀ ਵਰਕਰ ਵੀ ਦੁਚਿੱਤੀ ’ਚ ਰਹੇ।

Advertisement

Advertisement
Author Image

joginder kumar

View all posts

Advertisement
Advertisement
×