ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਾਈ ਕੋਰਟ ਨੇ ਪੰਜਾਬ ’ਵਰਸਿਟੀ ਦੀ ਅੰਤਮ ਪ੍ਰੀਖਿਆ ’ਤੇ ਰੋਕ ਵਧਾਈ

10:39 PM Aug 20, 2020 IST

ਸੌਰਭ ਮਲਿਕ
ਚੰਡੀਗੜ੍ਹ,20 ਅਗਸਤ

Advertisement

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਯੂਨੀਵਰਸਿਟੀ ਦੀ ‘ਅੰਤਮ ਪ੍ਰੀਖਿਆ’ ਊੱਤੇ ਲੱਗੀ ਰੋਕ ਇਸ ਮੁੱਦੇ ’ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਊਣ ਤੱਕ ਜਾਰੀ ਰਹੇਗੀ।

ਵੀਡੀਓ ਕਾਨਫ਼ਰੰਸਿੰਗ ਰਾਹੀਂ ਮੁੜ ਸੁਣਵਾਈ ਲਈ ਆਏ ਇਸ ਮਾਮਲੇ ਵਿੱਚ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਬੈਂਚ ਨੂੰ ਦੱਸਿਆ ਗਿਆ ਕਿ ਇਸੇ ਤਰ੍ਹਾਂ ਦੇ ਇਕ ਵਿਵਾਦ ’ਤੇ ਸੁਪਰੀਮ ਕੋਰਟ ਵਿੱਚ ਵੀ ਬਹਿਸ ਹੋ ਚੁੱਕੀ ਹੈ ਜਿਸ ਸਬੰਧੀ ਫੈਸਲਾ ਰਾਖਵਾਂ ਰੱਖਿਆ ਗਿਆ ਹੈ। ਜਸਟਿਸ ਸਿੰਧੂ ਨੇ ਮਾਮਲੇ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਦਿਆਂ ਕਿਹਾ, ‘‘ਸੁਪਰੀਮ ਕੋਰਟ ਦਾ ਫੈਸਲਾ ਆਊਣ ਤੱਕ ਇਸ ਮਾਮਲੇ ਨੂੰ ਰੋਕ ਲਿਆ ਜਾਵੇ। ਸਬੰਧਤ ਕੇਸਾਂ ਵਿੱਚ ਅੰਤ੍ਰਿਮ ਹੁਕਮ ਜਾਰੀ ਰਹਿਣਗੇ।’’

Advertisement

 

Advertisement
Tags :
’ਵਰਸਿਟੀਅੰਤਮਕੋਰਟਪੰਜਾਬਪ੍ਰੀਖਿਆਵਧਾਈ