ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗ੍ਰਿਫ਼ਤਾਰੀ ਖ਼ਿਲਾਫ਼ ਫ਼ੈਸਲਾ ਨਹੀਂ ਸੁਣਾ ਰਿਹਾ ਹੈ ਹਾਈ ਕੋਰਟ: ਹੇਮੰਤ ਸੋਰੇਨ

07:18 AM Apr 25, 2024 IST

ਨਵੀਂ ਦਿੱਲੀ, 24 ਅਪਰੈਲ
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਕੀਤੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ’ਤੇ ਹਾਈ ਕੋਰਟ ਆਪਣਾ ਫ਼ੈਸਲਾ ਨਹੀਂ ਸੁਣਾ ਰਿਹਾ। ਸੋਰੇਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੀ ਬੈਂਚ ਨੂੰ ਦੱਸਿਆ ਕਿ ਹਾਈ ਕੋਰਟ ਨੇ 28 ਫਰਵਰੀ ਨੂੰ ਉਨ੍ਹਾਂ ਦੀ ਪਟੀਸ਼ਨ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਪਰ ਹਾਲੇ ਤੱਕ ਕੋਈ ਫ਼ੈਸਲਾ ਨਹੀਂ ਸੁਣਾਇਆ। ਝਾਰਖੰਡ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਸੋਰੇਨ ਨੂੰ ਇਸ ਮਾਮਲੇ ਵਿੱਚ 31 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਪਾਰਟੀ ਦੇ ਵਫ਼ਾਦਾਰ ਅਤੇ ਸੂਬੇ ਦੇ ਟਰਾਂਸਪੋਰਟ ਮੰਤਰੀ ਚੰਪਾਈ ਸੋਰੇਨ ਨੂੰ ਸੂਬੇ ਦੀ ਕਮਾਨ ਸੌਂਪ ਦਿੱਤੀ ਗਈ ਸੀ।
ਸਿੱਬਲ ਨੇ ਕਿਹਾ ਕਿ ਸੋਰੇਨ ਨੇ ਆਪਣੀ ਗ੍ਰਿਫ਼ਤਾਰੀ ਖ਼ਿਲਾਫ਼ 2 ਫਰਵਰੀ ਨੂੰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ, ਪਰ ਬੈਂਚ ਨੇ ਉਨ੍ਹਾਂ ਨੂੰ ਹਾਈ ਕੋਰਟ ਜਾਣ ਲਈ ਕਿਹਾ ਸੀ। ਸਿੱਬਲ ਨੇ ਕਿਹਾ, ‘‘ਅਸੀਂ ਹੇਮੰਤ ਸੋਰੇਨ ਮਾਮਲੇ ਵਿੱਚ ਧਾਰਾ 32 ਤਹਿਤ ਪਟੀਸ਼ਨ ਦਾਇਰ ਕੀਤੀ। ਬੈਂਚ ਨੇ ਕਿਹਾ ਕਿ ਹਾਈ ਕੋਰਟ ਜਾਓ। ਅਸੀਂ 4 ਫਰਵਰੀ ਨੂੰ ਹਾਈ ਕੋਰਟ ਗਏ ਅਤੇ ਫਿਰ 27-28 ਫਰਵਰੀ ਨੂੰ ਮਾਮਲੇ ਦੀ ਸੁਣਵਾਈ ਹੋਈ। ਪਰ ਪਟੀਸ਼ਨ ’ਤੇ ਹਾਲੇ ਤੱਕ ਫ਼ੈਸਲਾ ਨਹੀਂ ਕੀਤਾ ਗਿਆ।’’
ਸੀਨੀਅਰ ਵਕੀਲ ਨੇ ਕਿਹਾ, ‘‘ਅਸੀਂ ਫਿਰ ਹਾਈ ਕੋਰਟ ਗਏ ਅਤੇ ਕਿਹਾ ਕਿ ਜਦੋਂ ਤੱਕ ਫ਼ੈਸਲਾ ਨਹੀਂ ਸੁਣਾਇਆ ਜਾਂਦਾ, ਅਸੀਂ ਕਿਤੇ ਨਹੀਂ ਜਾ ਸਕਦੇ। ਜੱਜ ਨੇ ਕੁੱਝ ਨਹੀਂ ਕਿਹਾ। ਫਿਲਹਾਲ ਉਹ ਅੰਦਰ ਹਨ ਅਤੇ ਚੋਣਾਂ ਖ਼ਤਮ ਹੋ ਜਾਣਗੀਆਂ। ਫਿਰ ਅਸੀਂ ਕਿੱਥੇ ਜਾਈਏ?’’ ਸਿੱਬਲ ਨੇ ਕਿਹਾ, ‘‘ਜੇਕਰ ਅਸੀਂ ਕੁੱਝ ਕਹਿੰਦੇ ਹਾਂ ਤਾਂ ਉਹ ਕਹਿਣਗੇ ਕਿ ਅਸੀਂ ਨਿਆਂਪਾਲਿਕਾ ’ਤੇ ਹਮਲਾ ਕਰ ਰਹੇ ਹਾਂ।’’ ਉਨ੍ਹਾਂ ਪਟੀਸ਼ਨ ਨੂੰ ਸ਼ੁੱਕਰਵਾਰ ਨੂੰ ਸੂਚੀਬੱਧ ਕਰਨ ਦੀ ਅਪੀਲ ਕੀਤੀ। ਜਸਟਿਸ ਖੰਨਾ ਨੇ ਕਿਹਾ ਕਿ ਇਹ ਪਟੀਸ਼ਨ ਸੂਚੀਬੱਧ ਕਰਨ ਬਾਰੇ ਕੁੱਝ ਨਹੀਂ ਕਹਿ ਸਕਦੇ ਅਤੇ ਚੀਫ ਜਸਟਿਸ ਦਾ ਸਕੱਤਰੇਤ ਪਟੀਸ਼ਨ ਨੂੰ ਸੂਚੀਬੱਧ ਕਰਨ ਦੀ ਤਰੀਕ ਦੇਵੇਗਾ। -ਪੀਟੀਆਈ

Advertisement

Advertisement
Advertisement