ਹਾਈ ਕੋਰਟ ਵੱਲੋਂ ਮੁਫਤ ਸਹੂਲਤਾਂ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ
06:36 AM Feb 04, 2025 IST
Advertisement
ਨਵੀਂ ਦਿੱਲੀ, 3 ਫਰਵਰੀ
ਦਿੱਲੀ ਹਾਈ ਕੋਰਟ ਨੇ ਕੌਮੀ ਰਾਜਧਾਨੀ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਚੋਣ ਕਾਨੂੰਨਾਂ ਦੀ ਉਲੰਘਣਾ ਕਰਨ ਦਾ ਦੋਸ਼ ਲਾਉਣ ਵਾਲੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਚੀਫ ਜਸਟਿਸ ਡੀਵਾਈ ਉਪਾਧਿਆਏ ਅਤੇ ਜਸਟਿਸ ਤੁਸ਼ਾਰ ਰਾਓ ਗੈਡੇਲਾ ਦੇ ਬੈਂਚ ਨੇ ਕਿਹਾ ਕਿ ਜਦੋਂ ਵੀ ਇਹ ਮਾਮਲਾ ਸੂਚੀਬੱਧ ਹੋਵੇਗਾ, ਇਸ ’ਤੇ ਸਧਾਰਨ ਢੰਗ ਨਾਲ ਸੁਣਵਾਈ ਕੀਤੀ ਜਾਵੇਗੀ। ਪਟੀਸ਼ਨਰ ਦੇ ਵਕੀਲ ਨੇ ਮਾਮਲਾ ਬਾਅਦ ਦੁਪਹਿਰ ਦੋ ਵਜੇ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ। ਅਦਾਲਤ ਨੇ ਟਿੱਪਣੀ ਕੀਤੀ, ‘ਦੁਪਹਿਰ ਦੋ ਵਜੇ ਕਿਉਂ? ਤੁਸੀਂ ਮੁਫ਼ਤ ਸਹੂਲਤਾਂ ਦਾ ਐਲਾਨ ਕਰਨ ਦੀ ਸਿਆਸੀ ਪਾਰਟੀਆਂ ਦੀ ਕਾਰਵਾਈ ਨੂੰ ਚੁਣੌਤੀ ਦੇ ਰਹੇ ਹੋ। ਭਲਕੇ ਜਾਂ ਸ਼ਾਇਦ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਮੁਫ਼ਤ ਸਹੂਲਤਾਂ ਦਾ ਜੋ ਵੀ ਪ੍ਰਭਾਵ ਪੈਣਾ ਸੀ, ਉਹ ਪਹਿਲਾਂ ਹੀ ਪੈ ਚੁੱਕਾ ਹੈ।’ -ਪੀਟੀਆਈ
Advertisement
Advertisement
Advertisement