For the best experience, open
https://m.punjabitribuneonline.com
on your mobile browser.
Advertisement

ਸਵਾਮੀ ਵੱਲੋਂ ਰਾਹੁਲ ਗਾਂਧੀ ਦੀ ਨਾਗਰਿਕਤਾ ਮੁੱਦੇ ’ਤੇ ਹਾਈ ਕੋਰਟ ਦਾ ਰੁਖ਼

08:13 PM Aug 16, 2024 IST
ਸਵਾਮੀ ਵੱਲੋਂ ਰਾਹੁਲ ਗਾਂਧੀ ਦੀ ਨਾਗਰਿਕਤਾ ਮੁੱਦੇ ’ਤੇ ਹਾਈ ਕੋਰਟ ਦਾ ਰੁਖ਼
Advertisement

ਨਵੀਂ ਦਿੱਲੀ, 16 ਅਗਸਤ

ਭਾਜਪਾ ਆਗੂ ਸੁਬਰਾਮਨੀਅਨ ਸਵਾਮੀ ਨੇ ਅੱਜ ਦਿੱਲੀ ਹਾਈ ਕੋਰਟ ਦਾ ਰੁਖ਼ ਕਰਕੇ ਗ੍ਰਹਿ ਮੰਤਰਾਲੇ ਨੂੰ ਇਹ ਨਿਰਦੇਸ਼ ਦੇਣ ਦੀ ਅਪੀਲ ਕੀਤੀ ਕਿ ਉਹ (ਗ੍ਰਹਿ ਮੰਤਰਾਲਾ) ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਭਾਰਤੀ ਨਾਗਰਿਕਤਾ ਰੱਦ ਕਰਨ ਸਬੰਧੀ ਉਨ੍ਹਾਂ ਦੀ ਪਟੀਸ਼ਨ ’ਤੇ ਫ਼ੈਸਲਾ ਕਰੇ। ਸਵਾਮੀ ਨੇ ਹਾਈ ਕੋਰਟ ’ਚ ਦਾਇਰ ਪਟੀਸ਼ਨ ’ਚ ਗ੍ਰਹਿ ਮੰਤਰਾਲੇ ਨੂੰ ਇਹ ਨਿਰਦੇਸ਼ ਦੇਣ ਦੀ ਮੰਗ ਵੀ ਕੀਤੀ ਕਿ ਉਹ ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਖ਼ਿਲਾਫ਼ ਦਾਇਰ ਉਨ੍ਹਾਂ ਦੀ ਅਪੀਲ ’ਤੇ ਸਥਿਤੀ ਰਿਪੋਰਟ ਪੇਸ਼ ਕਰੇ। ਇਹ ਪਟੀਸ਼ਨ ਅਗਲੇ ਹਫ਼ਤੇ ਸੁਣਵਾਈ ਲਈ ਸੂਚੀਬੱਧ ਹੋਣ ਦੇ ਆਸਾਰ ਹਨ।  -ਪੀਟੀਆਈ

Advertisement

Advertisement
Author Image

Advertisement
×