ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਡੀਸੀ ਵੱਲੋਂ ਉੱਚ ਪੱਧਰੀ ਮੀਟਿੰਗ

07:31 AM Jul 13, 2023 IST
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਰਿਸ਼ੀ ਕਲੋਨੀ ਦਾ ਦੌਰਾ ਕਰਦੇ ਹੋਏ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 12 ਜੁਲਾਈ
ਜ਼ਿਲ੍ਹੇ ਵਿਚ ਆਏ ਹੜ੍ਹਾਂ ਵਿੱਚ ਘਿਰੇ ਲੋਕਾਂ ਦੀ ਮਦਦ ਅਤੇ ਹੋਰ ਸਮੁੱਚੇ ਪ੍ਰਬੰਧ ਯਕੀਨੀ ਬਣਾਉਣ ਲਈ ਪੂਰੀ ਅਗਵਾਈ ਕਰ ਰਹੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਸ਼ਹਿਰ ਦੇ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਲਗਾਏ ਨੋਡਲ ਅਫ਼ਸਰਾਂ ਨਾਲ ਅੱਜ ਉੱਚ ਪੱਧਰੀ ਮੀਟਿੰਗ ਕੀਤੀ। ਭਾਵੇਂ ਅੱਜ ਪਾਣੀ ਦਾ ਪੱਧਰ ਕਾਫ਼ੀ ਘਟ ਗਿਆ ਹੈ, ਪਰ ਬਰਸਾਤ ਅਤੇ ਹੜ੍ਹਾਂ ਦੇ ਇਸ ਗੰਦੇ ਪਾਣੀ ਨਾਲ ਬਿਮਾਰੀਆਂ ਹੋਣ ਦਾ ਖਦਸ਼ਾ ਜਾਹਰ ਕਰਦਿਆਂ, ਬਚਾਅ ਲਈ ਉਨ੍ਹਾਂ ਨੇ ਬਣਦੀ ਕਾਰਵਾਈ ਹੁਣੇ ਤੋਂ ਹੀ ਯਕੀਨੀ ਬਣਾਉਣ ਦੀ ਤਾਕੀਦ ਕੀਤੀ। ਇਸ ਤਹਿਤ ਨਗਰ ਨਿਗਮ ਤੇ ਪਟਿਆਲਾ ਵਿਕਾਸ ਅਥਾਰਟੀ (ਪੀਡੀਏ) ਸਣੇ ਸਿਹਤ ਵਿਭਾਗ ਨੂੰ ਤੁਰੰਤ ਹਰਕਤ ਵਿੱਚ ਆਉਣ ਲਈ ਆਖਿਆ।
ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਟੈਂਕਰ ਜਾਂ ਬੋਤਲ ਦਾ ਪਾਣੀ ਹੀ ਉਪਲਬਧ ਕਰਵਾਇਆ ਜਾਵੇ। ਪਾਣੀ ਵਾਲੀਆਂ ਪਾਈਪਾਂ ਦੀ ਸਫ਼ਾਈ ਤੋਂ ਬਾਅਦ ਹੀ ਉਨ੍ਹਾਂ ਦਾ ਪਾਣੀ ਪੀਣ ਦੇ ਯੋਗ ਹੋਵੇਗਾ।
ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਮੱਛਰਾਂ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਫੌਗਿੰਗ ਕਰਨ, ਪਸ਼ੂ ਪਾਲਣ ਤੇ ਖੇਤੀਬਾੜੀ ਵਿਭਾਗ ਨੂੰ ਪਸ਼ੂਆਂ ਲਈ ਗਊਸ਼ਾਲਾਵਾਂ ਵਿੱਚ ਹਰੇ ਚਾਰੇ ਦਾ ਪ੍ਰਬੰਧ ਲਈ ਵੀ ਆਖਿਆ।
ਇਸੇ ਦੌਰਾਨ ਰਾਤੀ ਢਾਈ ਵਜੇ ਤੱਕ ਪ੍ਰਭਾਵਿਤ ਖੇਤਰਾਂ ਵਿਚ ਹਾਜ਼ਰ ਰਹੇ ਡਿਪਟੀ ਕਮਿਸ਼ਨਰ ਨੇ ਅੱਜ ਵੀ ਸਵੱਖਤੇ ਹੀ ਹੜ੍ਹ ਪ੍ਰਭਾਵਿਤ ਰਿਸ਼ੀ ਕਲੋਨੀ ਦਾ ਦੌਰਾ ਕਰ ਕੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਐਨਡੀਆਰਐਫ ਜਵਾਨਾਂ ਨਾਲ ਗੱਲਬਾਤ ਕੀਤੀ।

Advertisement

Advertisement
Tags :
ਕੁਦਰਤੀਡੀਸੀਨਜਿੱਠਣਪੱਧਰੀਮੀਟਿੰਗਵੱਲੋਂ