ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਸਾਨਾਂ ਵੱਲੋਂ ਪਰਾਲੀ ਦੀਆਂ ਟਰਾਲੀਆਂ ਨਾਲ ਹਾਈਵੇਅ ਜਾਮ

07:38 AM Nov 21, 2023 IST
ਪਿੰਡ ਸੰਗੋਵਾਲ ਨੇੜੇ ਹਾਈਵੇਅ ਜਾਮ ਕਰਦੇ ਹੋਏ ਕਿਸਾਨ। -ਫੋਟੋ: ਹਿਮਾਂਸ਼ ਮਹਾਜਨ

ਗੁਰਿੰਦਰ ਸਿੰਘ
ਲੁਧਿਆਣਾ, 20 ਨਵੰਬਰ
ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਅਤੇ ਪ੍ਰਸ਼ਾਸਨ ਨੇ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਲਾਲ ਐਂਟਰੀ ਕਰਨ ਤੋਂ ਨਾਰਾਜ਼ ਕਿਸਾਨਾਂ ਨੇ ਅੱਜ ਪਰਾਲੀ ਦੀਆਂ ਭਰੀਆਂ ਟਰਾਲੀਆਂ ਸਮੇਤ ਹਾਈਵੇਅ ਜਾਮ ਕਰਕੇ ਧਰਨਾ ਦਿੱਤਾ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪਿੰਡ ਸੰਗੋਵਾਲ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਕੋਲੋਂ ਏਡੀਸੀ ਗੌਤਮ ਜੈਨ ਅਤੇ ਐੱਸਐੱਸਪੀ ਜਸਕਰਨ ਸਿੰਘ ਤੇਜਾ ਨੇ ਸੰਗੋਵਾਲ ਪਹੁੰਚ ਕੇ ਮੰਗ ਪੱਤਰ ਲਿਆ। ਕਿਸਾਨਾਂ ਵੱਲੋਂ ਪਰਾਲੀ ਦੀਆਂ ਟਰਾਲੀਆਂ ਸਮੇਤ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਮੁਜ਼ਾਹਰਾ ਕਰਨ ਦਾ ਐਲਾਨ ਕੀਤਾ ਗਿਆ ਸੀ। ਇਸ ਨੂੰ ਲੈ ਕੇ ਪੁਲੀਸ ਵੱਲੋਂ ਵੱਖ-ਵੱਖ ਥਾਵਾਂ ਦੇ ਐਂਟਰੀ ਪੁਆਇੰਟਾਂ ’ਤੇ ਉਨ੍ਹਾਂ ਨੂੰ ਰੋਕ ਲਿਆ। ਇਸ ਦੇ ਰੋਸ ਵਜੋਂ ਕਿਸਾਨਾਂ ਨੇ ਪਿੰਡ ਸੰਗੋਵਾਲ ਨੇੜੇ ਦੱਖਣੀ ਬਾਈਪਾਸ ’ਤੇ ਪਰਾਲੀ ਨਾਲ ਭਰੀਆਂ ਟਰਾਲੀਆਂ ਖੜ੍ਹੀਆਂ ਕਰਕੇ ਸੜਕ ਜਾਮ ਕਰ ਦਿੱਤੀ। ਇਸ ਦੌਰਾਨ ਲਗਪਗ ਦੋ ਘੰਟੇ ਕਿਸਾਨ ਸੜਕ ਰੋਕ ਕੇ ਸੜਕ ’ਤੇ ਬੈਠੇ ਰਹੇ।
ਵੇਰਕਾ ਮਿਲਕ ਪਲਾਂਟ ਤੇ ਥ੍ਰੀਕੇ ਕੋਲ ਜਗਰਾਉਂ ਤੇ ਮੁੱਲਾਪੁਰ ਤੋਂ ਆ ਰਹੇ ਕਿਸਾਨਾਂ ਨੂੰ ਵੀ ਪੁਲੀਸ ਨੇ ਰੋਕ ਲਿਆ। ਕਿਸਾਨਾਂ ਦੇ ਧਰਨੇ ਤੋਂ ਬਾਅਦ ਆਗੂਆਂ ਦੇ ਇੱਕ ਵਫ਼ਦ ਨੇ ਮੰਗ ਪੱਤਰ ਏਡੀਸੀ ਗੌਤਮ ਜੈਨ ਨੂੰ ਸੌਂਪਿਆ। ਫਿਰੋਜ਼ਪੁਰ ਰੋਡ ਸਥਿਤ ਵੇਰਕਾ ਮਿਲਕ ਪਲਾਂਟ ਦੇ ਬਾਹਰ ਪੁਲੀਸ ਅਧਿਕਾਰੀਆਂ ਦੀ ਕਿਸਾਨਾਂ ਨਾਲ ਬਹਿਸਬਾਜ਼ੀ ਵੀ ਹੋਈ। ਇਸ ਤੋਂ ਬਾਅਦ ਪੁਲੀਸ ਕਿਸਾਨਾਂ ਦੇ ਵਫ਼ਦ ਨੂੰ ਡੀਸੀ ਦਫ਼ਤਰ ਲੈ ਕੇ ਪੁੱਜੀ ਜਿੱਥੇ ਆਈ ਏਡੀਸੀ ਨੂੰ ਮੰਗ ਪੱਤਰ ਸੌਂਪਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਪਿੰਦਰ ਸਿੰਘ ਬੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਖ਼ਿਲਾਫ਼ ਨਾਦਰਸ਼ਾਹੀ ਫੁਰਮਾਨ ਜਾਰੀ ਕਰਕੇ ਕਿਸਾਨਾਂ ’ਤੇ ਪਰਾਲੀ ਸਾੜਨ ਦੇ ਪਰਚੇ ਦਰਜ ਕੀਤੇ ਜਾ ਰਹੇ ਹਨ ਜੋ ਕਿ ਸੁਪਰੀਮ ਕੋਰਟ ਅਤੇ ਗ੍ਰੀਨ ਟ੍ਰਿਬਿਊਨਲ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਲਈ ਵਿੱਤੀ ਸਹਾਇਤਾ, ਮੁਆਵਜ਼ਾ ਅਤੇ ਬੋਨਸ ਦੇਣ ਦੇ ਹੁਕਮਾਂ ਦੀ ਉਲੰਘਣਾ ਹੈ।
ਉਨ੍ਹਾਂ ਕਿਹਾ ਕਿ ਜਿੰਨਾ ਸਮਾਂ ਕਿਸਾਨ ਨੂੰ ਗ੍ਰੀਨ ਟ੍ਰਿਬਿਊਨਲ ਦੇ ਹੁਕਮਾਂ ਅਨੁਸਾਰ ਵਿੱਤੀ ਸਹਾਇਤਾ ਤੇ ਮੁਆਵਜ਼ਾ ਅਤੇ ਸੁਪਰੀਮ ਕੋਰਟ ਵੱਲੋਂ ਦਿੱਤੇ ਹੁਕਮਾਂ ਅਨੁਸਾਰ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਪਰਾਲੀ ਦੀ ਸਾਂਭ-ਸੰਭਾਲ ਲਈ ਨਹੀਂ ਦਿੱਤਾ ਜਾਂਦਾ ਉਸ ਤੋਂ ਪਹਿਲਾਂ ਸਰਕਾਰ ਵੱਲੋਂ ਕਿਸੇ ਕਿਸਾਨ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ। ਇਸ ਮੌਕੇ ਕੁਲਦੀਪ ਸਿੰਘ ਗੁੱਜਰਵਾਲ, ਸਵਰਨਜੀਤ ਸਿੰਘ ਘੁਲਾਲ, ਕੁਲਦੀਪ ਸਿੰਘ ਸੇਖੋਂ, ਮਲਕੀਤ ਸਿੰਘ ਘੁਲਾਲ, ਬਲਰਾਜ ਸਿੰਘ ਰਾਮਪੁਰ, ਅਮਰੀਕ ਸਿੰਘ ਹਲਵਾਰਾ, ,ਗੁਰਜੀਤ ਸਿੰਘ ਦੋਰਾਹਾ ਵੀ ਹਾਜ਼ਰ ਸਨ। ਇਸ ਦੌਰਾਨ ਪਿੰਡ ਸੰਗੋਵਾਲ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਕੋਲੋਂ ਏਡੀਸੀ ਗੌਤਮ ਜੈਨ ਅਤੇ ਐੱਸਐੱਸਪੀ ਜਸਕਰਨ ਸਿੰਘ ਤੇਜਾ ਨੇ ਸੰਗੋਵਾਲ ਪਹੁੰਚ ਕੇ ਮੰਗ ਪੱਤਰ ਲਿਆ।

Advertisement

Advertisement