ਹਿਜਾਬ ਮਾਮਲਾ: ਬੰਬੇ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਅੱਜ
06:57 AM Aug 09, 2024 IST
Advertisement
ਨਵੀਂ ਦਿੱਲੀ:
Advertisement
ਸੁਪਰੀਮ ਕੋਰਟ ਮੁੰਬਈ ਦੇ ਇੱਕ ਕਾਲਜ ਕੈਂਪਸ ਵਿੱਚ ਹਿਜਾਬ, ਬੁਰਕੇ ਅਤੇ ਨਕਾਬ ਪਾਉਣ ’ਤੇ ਪਾਬੰਦੀ ਲਾਉਣ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਦੇ ਬੰਬੇ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਇੱਕ ਵਕੀਲ ਦੀਆਂ ਉਨ੍ਹਾਂ ਦਲੀਲਾਂ ਦਾ ਨੋਟਿਸ ਲਿਆ ਜਿਸ ਵਿੱਚ ਉਨ੍ਹਾਂ ਕਿਹਾ ਕਿ ਡਰੈੱਸ ਕੋਡ ਸਬੰਧੀ ਹਦਾਇਤਾਂ ਲਾਗੂ ਹੋਣ ਕਾਰਨ ਘੱਟ ਗਿਣਤੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। -ਪੀਟੀਆਈ
Advertisement
Advertisement