ਹਿਜਾਬ ਮਾਮਲਾ: ਸੁਪਰੀਮ ਕੋਰਟ ਬੰਬਈ ਹਾਈ ਕੋਰਟ ਦੇ ਫੈਸਲੇ ਵਿਰੁੱਧ ਪਟੀਸ਼ਨ ਦੀ ਸੁਣਵਾਈ ਕਰੇਗਾ
01:48 PM Aug 08, 2024 IST
Advertisement
ਨਵੀਂ ਦਿੱਲੀ, 8 ਅਗਸਤ
ਕੈਂਪਸ ਵਿੱਚ ਹਿਜਾਬ, ਬੁਰਕੇ ਅਤੇ ਨਕਾਬ ’ਤੇ ਪਾਬੰਦੀ ਲਗਾਉਣ ਦੇ ਮੁੰਬਈ ਕਾਲਜ ਦੇ ਫੈਸਲੇ ਨੂੰ ਬਰਕਰਾਰ ਰੱਖਣ ਵਾਲੇ ਬੰਬਈ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਸੁਣਵਾਈ ਕਰੇਗਾ। ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਵੀਰਵਾਰ ਨੂੰ ਇੱਕ ਵਕੀਲ ਦੀਆਂ ਦਲੀਲਾਂ ਦਾ ਨੋਟਿਸ ਲਿਆ ਕਿ ਟਰਮ ਇਮਤਿਹਾਨ ਅੱਜ ਤੋਂ ਸ਼ੁਰੂ ਹੋ ਰਹੇ ਹਨ ਅਤੇ ਘੱਟ ਗਿਣਤੀ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਡਰੈੱਸ ਕੋਡ ਬਾਰੇ ਹਦਾਇਤਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੀਜੇਆਈ ਨੇ ਕਿਹਾ, ‘‘ਕੱਲ੍ਹ (ਸ਼ੁੱਕਰਵਾਰ) ਲਈ ਮੈਂ ਇਸ ਨੂੰ ਪਹਿਲਾਂ ਹੀ ਸੂਚੀਬੱਧ ਕਰ ਦਿੱਤਾ ਹੈ।" -ਪੀਟੀਆਈ
Advertisement
Advertisement
Advertisement