ਹਿਮਾਚਲ: ਪ੍ਰਾਇਵੇਟ ਬੱਸ ਖੱਡ ਵਿਚ ਡਿੱਗਣ ਕਾਰਨ 20 ਜ਼ਖਮੀ
11:26 AM Jun 17, 2025 IST
ਦਿਪੇਂਦਰ ਮੰਟਾ
Advertisement
ਮੰਡੀ, 17 ਜੂਨ
ਹਿਮਾਚਲ ਵਿਚ ਜਾਹੂ ਤੋਂ ਪੱਟੀਘਾਟ-ਕਲਖਰ ਰਾਹੀਂ ਮੰਡੀ ਜਾ ਰਹੀ ਇੱਕ ਨਿੱਜੀ ਬੱਸ ਹਾਦਸੇ ਦਾ ਸ਼ਿਕਾਰ ਹੋਣ ਕਾਰਨ ਲਗਪਗ 20 ਯਾਤਰੀ ਜ਼ਖਮੀ ਹੋ ਗਏ। ਮੁਢਲੀ ਜਾਣਕਾਰੀ ਅਨੁਸਾਰ ਬੱਸ ਭੇਦਭਰੇ ਹਾਲਾਤਾਂ ਵਿੱਚ ਸੜਕ ਤੋਂ ਹੇਠਾਂ ਉਤਰ ਗਈ। ਹੱਟਲੀ ਪੁਲੀਸ ਥਾਣੇ ਦੇ ਅਧਿਕਾਰੀਆਂ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।
Advertisement
ਇਸ ਦੌਰਾਨ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਪ੍ਰਸ਼ਾਸਨ ਅਤੇ ਐਮਰਜੈਂਸੀ ਮੈਡੀਕਲ ਟੀਮਾਂ ਨੇ ਕਾਰਵਾਈ ਕਰਦਿਆਂ ਯਾਤਰੀਆਂ ਨੂੰ ਮੌਕੇ ’ਤੇ ਹੀ ਮੁੱਢਲੀ ਸਹਾਇਤਾ ਦਿੱਤੀ। ਇਸ ਉਪਰੰਤ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਪਹੁੰਚਾਇਆ ਗਿਆ।
ਉਧਰ ਅਧਿਕਾਰੀਆਂ ਨੇ ਕਿਹਾ ਕਿ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਕੈਨੀਕਲ ਖਰਾਬੀ, ਸੜਕ ਦੀਆਂ ਸਥਿਤੀਆਂ ਅਤੇ ਡਰਾਈਵਰ ਦੀ ਲਾਪਰਵਾਹੀ ਵਰਗੇ ਸਾਰੇ ਸੰਭਾਵਿਤ ਕਾਰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
Advertisement