ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਮਾਚਲ: ਢਿੱਗਾਂ ਡਿੱਗਣ ਕਾਰਨ 76 ਸੜਕਾਂ ਬੰਦ

07:14 AM Jul 08, 2024 IST

ਸ਼ਿਮਲਾ, 7 ਜੁਲਾਈ
ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਮਗਰੋਂ ਢਿੱਗਾਂ ਡਿੱਗਣ ਕਾਰਨ 76 ਤੋਂ ਵੱਧ ਸੜਕਾਂ ’ਤੇ ਆਵਾਜਾਈ ਠੱਪ ਹੋ ਗਈ, ਜਦਕਿ 69 ਥਾਵਾਂ ’ਤੇ ਜਲ ਸਪਲਾਈ ਪ੍ਰਭਾਵਿਤ ਹੋਈ ਹੈ। ਇਸੇ ਤਰ੍ਹਾਂ ਖਰਾਬ ਮੌਸਮ ਕਾਰਨ 34 ਥਾਈਂ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ। ਮੌਸਮ ਵਿਭਾਗ ਨੇ ਅੱਠ ਜੁਲਾਈ ਤੋਂ ਮੀਂਹ ਘਟਣ ਦੀ ਪੇਸ਼ੀਨਗੋਈ ਕੀਤੀ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਦੇ ਵਧੀਕ ਚੀਫ ਸਕੱਤਰ ਓਂਕਾਰ ਚੰਦ ਸ਼ਰਮਾ ਨੇ ਸਥਿਤੀ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਨਸੂਨ ਦੀ ਆਮਦ ਮਗਰੋਂ ਸੂਬੇ ਵਿੱਚ 115 ਸੜਕਾਂ ਬੰਦ ਹੋ ਗਈਆਂ ਹਨ ਅਤੇ 212 ਟਰਾਂਸਫਾਰਮਰ ਸੜ ਗਏ ਹਨ, ਜਿਸ ਕਾਰਨ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ। ਉਨ੍ਹਾਂ ਸੂਬੇ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਨਦੀਆਂ-ਨਾਲਿਆਂ ਤੋਂ ਦੂਰ ਰਹਿਣ ਅਤੇ ਸਰਕਾਰ ਦੀਆਂ ਹਦਾਇਤਾਂ ਦਾ ਪਾਲਣ ਕਰਨ ਦੀ ਅਪੀਲ ਕੀਤੀ ਹੈ। -ਏਐੱਨਆਈ

Advertisement

Advertisement