Himachal Accident: ਬੱਸ ਖਾਈ ਵਿੱਚ ਡਿੱਗਣ ਕਾਰਨ ਡਰਾਈਵਰ ਸਣੇ 3 ਹਲਾਕ, ਕਈ ਜ਼ਖ਼ਮੀ
01:28 PM Dec 10, 2024 IST
Advertisement
ਅਭਿਨਵ ਵਸ਼ਿਸਟ
ਕੁੱਲੂ, 10 ਦਸੰਬਰ
Advertisement
ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਦੇ ਅਨੀ ਉਪਮੰਡਲ ਵਿੱਚ ਮੰਗਲਵਾਰ ਨੂੰ ਇੱਕ ਨਿੱਜੀ ਬੱਸ ਦੇ ਸੜਕ ਹਾਦਸੇ ਦਾ ਸ਼ਿਕਾਰ ਹੋ ਜਾਣ ਬੱਸ ਦੇ ਡਰਾਈਵਰ ਸਣੇ ਤਿੰਨ ਸਵਾਰੀਆਂ ਦੀ ਮੌਤ ਹੋ ਗਈ ਅਤੇ ਹੋਰ ਕਈ ਯਾਤਰੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 42 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਹ ਪ੍ਰਾਈਵੇਟ ਬੱਸ ਸਵੇਰੇ ਕਰੀਬ 11.30 ਵਜੇ ਸ਼ਵਾਦ-ਅਨੀ ਮਾਰਗ ’ਤੇ ਸ਼ਕਹਾਦ ਨੇੜੇ ਡੂੰਘੀ ਖੱਡ ’ਚ ਡਿੱਗ ਗਈ।
Advertisement
ਚਸ਼ਮਦੀਦਾਂ ਨੇ ਦੱਸਿਆ ਕਿ ਘਟਨਾ ਵਾਲੀ ਥਾਂ ’ਤੇ ਚੀਕ-ਚਿਹਾੜਾ ਅਤੇ ਹਫੜਾ-ਦਫੜੀ ਮਚ ਗਈ। ਹਾਦਸਾ ਐਨਾ ਭਿਆਨਕ ਸੀ ਕਿ ਬੱਸ ਚਕਨਾਚੂਰ ਹੋ ਗਈ। ਸਥਾਨਕ ਲੋਕਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਘਟਨਾ ਦੀ ਸੂਚਨਾ ਮਿਲਦਿਆਂ ਪੁਲੀਸ ਅਤੇ ਪ੍ਰਸ਼ਾਸਨਿਕ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਘਟਨਾ ਦੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
Advertisement