ਹਿਮਾਚਲ: ਅਯੋਗ ਠਹਿਰਾਏ ਗਏ ਛੇ ਵਿਧਾਇਕਾਂ ਦੀ ਅਰਜ਼ੀ ’ਤੇ ਸੁਣਵਾਈ ਭਲਕੇ
08:03 AM Mar 17, 2024 IST
Advertisement
ਨਵੀਂ ਦਿੱਲੀ, 16 ਮਾਰਚ
ਹਿਮਾਚਲ ਪ੍ਰਦੇਸ਼ ’ਚ ਰਾਜ ਸਭਾ ਚੋਣਾਂ ਦੌਰਾਨ ਭਾਜਪਾ ਮੈਂਬਰ ਨੂੰ ਵੋਟ ਪਾਉਣ ਵਾਲੇ ਕਾਂਗਰਸ ਦੇ ਅਯੋਗ ਠਹਿਰਾਏ ਗਏ ਛੇ ਵਿਧਾਇਕਾਂ ਵੱਲੋਂ ਦਾਖ਼ਲ ਅਰਜ਼ੀ ’ਤੇ ਸੁਪਰੀਮ ਕੋਰਟ ’ਚ 18 ਮਾਰਚ ਨੂੰ ਸੁਣਵਾਈ ਹੋਵੇਗੀ। ਛੇ ਬਾਗ਼ੀਆਂ ਸੁਧੀਰ ਸ਼ਰਮਾ, ਰਵੀ ਠਾਕੁਰ, ਰਾਜਿੰਦਰ ਰਾਣਾ, ਇੰਦਰ ਦੱਤ ਲਖਨਪਾਲ, ਚੇਤੰਨਿਆ ਸ਼ਰਮਾ ਅਤੇ ਦਵਿੰਦਰ ਕੁਮਾਰ ਭੁੱਟੋ ਨੂੰ ਕਾਂਗਰਸ ਵਿੱਪ੍ਹ ਦੀ ਉਲੰਘਣਾ ਕਰਨ ’ਤੇ ਵਿਧਾਇਕੀ ਦੇ ਅਯੋਗ ਠਹਿਰਾਇਆ ਗਿਆ ਸੀ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਸੋਮਵਾਰ ਨੂੰ ਸੁਣੇ ਜਾਣ ਵਾਲੇ ਕੇਸਾਂ ਦੀ ਸੂਚੀ ਤਹਿਤ ਜਾਣਕਾਰੀ ਦਿੱਤੀ ਗਈ ਹੈ ਕਿ ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦਾ ਬੈਂਚ ਇਸ ਕੇਸ ਦੀ ਸੁਣਵਾਈ ਕਰੇਗਾ। ਸਿਖਰਲੀ ਅਦਾਲਤ ਨੇ 12 ਮਾਰਚ ਨੂੰ ਅਰਜ਼ੀ ’ਤੇ ਸੁਣਵਾਈ ਦੌਰਾਨ ਪਟੀਸ਼ਨਰਾਂ ਨੂੰ ਸਵਾਲ ਕੀਤਾ ਸੀ ਕਿ ਉਨ੍ਹਾਂ ਆਪਣੀ ਅਯੋਗਤਾ ਨੂੰ ਹਾਈ ਕੋਰਟ ’ਚ ਚੁਣੌਤੀ ਕਿਉਂ ਨਹੀਂ ਦਿੱਤੀ। -ਪੀਟੀਆਈ
Advertisement
Advertisement