ਹਿਮਾਚਲ: ਪਿਕ-ਅੱਪ ਵੈਨ ਖੱਡ ਵਿੱਚ ਡਿੱਗੀ, ਇੱਕ ਦੀ ਮੌਤ
01:37 PM Jun 13, 2025 IST
ਊਨਾ, 13 ਜੂਨ
Advertisement
ਹਿਮਾਚਲ ਪ੍ਰਦੇਸ਼ ਵਿਚ ਊਨਾ ਜ਼ਿਲ੍ਹੇ ਦੇ ਪੀਰ ਨਿਗਾਹੇ ਇਲਾਕੇ ਨੇੜੇ ਇੱਕ ਪਿਕ-ਅੱਪ ਵੈਨ 24 ਫੁੱਟ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਨੂੰ ਵਾਪਰੇ ਹਾਦਸੇ ਵਿਚ ਪੀੜਤ ਪੰਜਾਬ ਦੇ ਮਜੀਠਾ ਇਲਾਕੇ ਦੇ ਰਹਿਣ ਵਾਲੇ ਹਨ ਅਤੇ ਉਹ ਬਾਬਾ ਬਾਲਕ ਨਾਥ ਸਮੇਤ ਹੋਰ ਸਥਾਨਕ ਤੀਰਥ ਸਥਾਨਾਂ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸਨ ।
ਘਟਨਾ ਦੌਰਾਨ ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਖੱਡ ਵਿੱਚੋਂ ਬਾਹਰ ਕੱਢਿਆ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਊਨਾ ਦੇ ਇਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦੋਂ ਕਿ ਦੋ ਗੰਭੀਰ ਮਰੀਜ਼ਾਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ
Advertisement
Advertisement