ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਰਾਈਵਰ ਦੀ ਲਾਸ਼ ਲੱਭਣ ਕੀਰਤਪੁਰ ਪੁੱਜੀ ਹਿਮਾਚਲ ਪੁਲੀਸ

08:58 AM Jul 01, 2024 IST
ਨਹਿਰ ਨੇੜੇ ਛਾਣਬੀਣ ਕਰਦੀ ਹੋਈ ਹਿਮਾਚਲ ਪ੍ਰਦੇਸ਼ ਦੀ ਪੁਲੀਸ।

ਪੱਤਰ ਪ੍ਰੇਰਕ
ਸ੍ਰੀ ਕੀਰਤਪੁਰ ਸਾਹਿਬ, 30 ਜੂਨ
ਹਿਮਾਚਲ ਪ੍ਰਦੇਸ਼ ਦੇ ਇੱਕ ਟੈਕਸੀ ਡਰਾਈਵਰ ਦੀ ਲਾਸ਼ ਦੀ ਭਾਲ ਵਿੱਚ ਸ੍ਰੀ ਕੀਰਤਪੁਰ ਸਾਹਿਬ ਪੁੱਜੀ ਪੁਲੀਸ ਨੇ ਖੁਲਾਸਾ ਕੀਤਾ ਹੈ ਕਿ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਦੋ ਨੌਜਵਾਨਾਂ ਨੇ ਡਰਾਈਵਰ ਦਾ ਕਤਲ ਕਰ ਕੇ ਉਸ ਦੀ ਲਾਸ਼ ਨਹਿਰ ਵਿੱਚ ਸੁੱਟੀ ਹੈ। ਹਿਮਾਚਲ ਪੁਲੀਸ ਅਨੁਸਾਰ ਮੁਲਜ਼ਮਾਂ ਦੀ ਪਛਾਣ ਗੁਰਮੀਤ ਸਿੰਘ ਤੇ ਜਸਕਰਨਜੋਤ ਸਿੰਘ ਦੋਵੇਂ ਵਾਸੀ ਲੁਧਿਆਣਾ ਵਜੋਂ ਹੋਈ ਹੈ।
ਹਿਮਾਚਲ ਪ੍ਰਦੇਸ਼ ਪੁਲੀਸ ਵੱਲੋਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਅੱਜ ਨਹਿਰ ਵਿੱਚੋਂ ਗੋਤਾਖੋਰਾਂ ਦੀ ਮਦਦ ਦੇ ਨਾਲ ਲਾਸ਼ ਲੱਭਣ ਦਾ ਯਤਨ ਕੀਤਾ ਗਿਆ। ਹਿਮਾਚਲ ਪੁਲੀਸ ਦੇ ਡੀਐੱਸਪੀ (ਬਿਲਾਸਪੁਰ) ਮਦਨ ਧੀਮਾਨ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਨੇ ਮਨਾਲੀ ਤੇ ਹੋਰ ਥਾਂਵਾਂ ਘੁੰਮਣ ਲਈ ਸ਼ਿਮਲਾ ਵਿੱਚ ਟਰੈਵਲ ਏਜੰਟ ਰਾਹੀਂ ਇੱਕ ਟੈਕਸੀ ਕਿਰਾਏ ’ਤੇ ਲਈ ਸੀ। ਪੁਲੀਸ ਮੁਤਾਬਕ ਟੈਕਸੀ ਡਰਾਈਵਰ ਹਰੀ ਕ੍ਰਿਸ਼ਨ (62) ਵਾਸੀ ਪਿੰਡ ਡੋਲੀ ਰਾਮ ਜ਼ਿਲ੍ਹਾ ਸੋਲਨ ਇਨ੍ਹਾਂ ਨੌਜਵਾਨਾਂ ਨਾਲ ਗਿਆ ਸੀ ਪ੍ਰੰਤੂ ਉਸ ਦਾ ਕੁਝ ਪਤਾ ਨਹੀਂ ਸੀ ਚੱਲ ਸਕਿਆ। ਟੈਕਸੀ ਡਰਾਈਵਰ ਦੇ ਪਰਿਵਾਰ ਦੀ ਸ਼ਿਕਾਇਤ ’ਤੇ ਪੁਲੀਸ ਨੇ ਉਸ ਦੀ ਭਾਲ ਸ਼ੁਰੂ ਕੀਤੀ। ਹੋਟਲ ਦੇ ਰਿਕਾਰਡ ਤੋਂ ਇਨ੍ਹਾਂ ਨੌਜਵਾਨਾਂ ਦੀ ਪਛਾਣ ਹੋ ਸਕੀ ਹੈ ਤੇ ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲੀਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਮਨਾਲੀ ਤੋਂ ਵਾਪਸ ਆਉਂਦਿਆਂ ਇਸ ਟੈਕਸੀ ਡਰਾਈਵਰ ਨੂੰ ਮੌਤ ਦੇ ਘਾਟ ਉਤਾਰਿਆ ਗਿਆ। ਡੀਐੱਸਪੀ ਮੁਤਾਬਕ ਮੁਲਜ਼ਮਾਂ ਨੇ ਟੈਕਸੀ ਡਰਾਈਵਰ ਦੀ ਲਾਸ਼ ਨੂੰ ਸ੍ਰੀ ਕੀਰਤਪੁਰ ਸਾਹਿਬ ਦੀ ਨਹਿਰ ਵਿੱਚ ਸੁੱਟਣ ਦਾ ਖੁਲਾਸਾ ਕੀਤਾ ਸੀ।

Advertisement

Advertisement
Advertisement