ਹਿਮਾਚਲ ਪ੍ਰਦੇਸ਼: ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 71 ਫੀਸਦ ਵੋਟਿੰਗ
10:50 PM Jul 10, 2024 IST
ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਪੈਂਦੇ ਨਾਲਾਗੜ੍ਹ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਇਕ ਪੋਲਿੰਗ ਬੂਥ ’ਤੇ ਵੋਟਾਂ ਪਾਉਣ ਲਈ ਕਤਾਰ ਵਿੱਚ ਖੜ੍ਹੇ ਵੋਟਰ। -ਫੋਟੋ: ਪੀਟੀਆਈ
Advertisement
ਸ਼ਿਮਲਾ, 10 ਜੁਲਾਈ
ਹਿਮਾਚਲ ਪ੍ਰਦੇਸ਼ ਵਿੱਚ ਅੱਜ ਤਿੰਨ ਵਿਧਾਨ ਸਭਾ ਹਲਕਿਆਂ ਦੀਆਂ ਹੋਈਆਂ ਜ਼ਿਮਨੀ ਚੋਣਾਂ ਵਿੱਚ ਕੁੱਲ 71 ਫੀਸਦ ਵੋਟਿੰਗ ਦਰਜ ਕੀਤੀ ਗਈ। ਸਭ ਤੋਂ ਵੱਧ 78.1 ਫ਼ੀਸਦ ਵੋਟਿੰਗ ਨਾਲਾਗੜ੍ਹ ਵਿਧਾਨ ਸਭਾ ਹਲਕੇ ਵਿੱਚ ਦਰਜ ਕੀਤੀ ਗਈ। ਇਸ ਤੋਂ ਬਾਅਦ ਹਮੀਰਪੁਰ ਵਿਧਾਨ ਸਭਾ ਸੀਟ ’ਤੇ 67.1 ਫੀਸਦ ਅਤੇ ਦੇਹਰਾ ਵਿਧਾਨ ਸਭਾ ਹਲਕੇ ਵਿੱਚ 65.2 ਫ਼ੀਸਦ ਵੋਟਿੰਗ ਦਰਜ ਕੀਤੀ ਗਈ। ਇਹ ਜਾਣਕਾਰੀ ਸੂਬੇ ਦੇ ਚੋਣ ਵਿਭਾਗ ਨੇ ਦਿੱਤੀ। ਦੇਹਰਾ ਹਲਕੇ ਤੋਂ ਕਾਂਗਰਸ ਦੀ ਟਿਕਟ ’ਤੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਪਤਨੀ ਕਮਲੇਸ਼ ਠਾਕੁਰ ਚੋਣ ਲੜ ਰਹੀ ਹੈ, ਇਸ ਵਾਸਤੇ ਇਸ ਸੀਟ ਤੋਂ ਮੁੱਖ ਮੰਤਰੀ ਤੇ ਕਾਂਗਰਸ ਦਾ ਵੱਕਾਰ ਦਾਅ ’ਤੇ ਲੱਗਾ ਹੋਇਆ ਹੈ। -ਪੀਟੀਆਈ
Advertisement
Advertisement
Advertisement