ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਮਾਚਲ ਪ੍ਰਦੇਸ਼: ਹਮੀਰਪੁਰ ਵਿੱਚ ਬੱਸ ਪਹਾੜੀ ਨਾਲ ਟਕਰਾਈ, 34 ਸਵਾਰੀਆਂ ਜ਼ਖ਼ਮੀ

02:16 PM Apr 14, 2024 IST

ਹਮੀਰਪੁਰ, 14 ਅਪਰੈਲ
ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐੱਚਆਰਟੀਸੀ) ਦੀ ਬੱਸ ਇੱਥੇ ਪਹਾੜੀ ਨਾਲ ਟਕਰਾਉਣ ਕਾਰਨ 34 ਯਾਤਰੀ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਇਹ ਹਾਦਸਾ ਬੀਤੀ ਰਾਤ ਹਮੀਰਪੁਰ ਤੋਂ ਕਰੀਬ 16 ਕਿਲੋਮੀਟਰ ਦੂਰ ਭੋਟਾ ਕਸਬੇ ਨੇੜੇ ਟਿਆਲੇ ਦਾ ਘਾਟ ’ਤੇ ਵਾਪਰਿਆ। ਚਸ਼ਮਦੀਦਾਂ ਅਨੁਸਾਰ ਜਦੋਂ ਬੱਸ ਟਿਆਲੇ ਦਾ ਘਾਟ ’ਤੇ ਮੁੜਨ ਲੱਗੀ ਤਾਂ ਇੱਕ ਕਾਰ ਅਚਾਨਕ ਸਾਹਮਣੇ ਆ ਗਈ। ਕਾਰ ਤੋਂ ਬਚਣ ਲਈ ਡਰਾਈਵਰ ਨੇ ਬੱਸ ਖੱਬੇ ਪਾਸੇ ਮੋੜ ਲਈ ਜਿਸ ਕਾਰਨ ਇਹ ਪਹਾੜੀ ਨਾਲ ਟਕਰਾ ਗਈ। ਅਧਿਕਾਰੀਆਂ ਨੇ ਦੱਸਿਆ ਕਿ ਹਮੀਰਪੁਰ ਤੋਂ ਵਰਿੰਦਾਵਨ ਜਾ ਰਹੀ ਬੱਸ ਵਿੱਚ ਲਗਪਗ 50 ਯਾਤਰੀ ਸਵਾਰ ਸਨ, ਜਿਨ੍ਹਾਂ ’ਚੋਂ ਡਰਾਈਵਰ ਸਮੇਤ ਨੌਂ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਹਮੀਰਪੁਰ ਮੈਡੀਕਲ ਕਾਲਜ ਵਿੱਚ ਇਲਾਜ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਰਾਈਵਰ ਨੂੰ ਬੱਸ ਦਾ ਸਟੇਅਰਿੰਗ ਵ੍ਹੀਲ ਕੱਟ ਕੇ ਕੱਢਣਾ ਪਿਆ। ਅਧਿਕਾਰੀਆਂ ਨੇ ਦੱਸਿਆ ਕਿ ਬਾਕੀ 25 ਜ਼ਖ਼ਮੀ ਯਾਤਰੀਆਂ ਨੂੰ ਇਲਾਜ ਲਈ ਹਮੀਰਪੁਰ ਜ਼ਿਲ੍ਹੇ ਦੇ ਭੋਟਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲੀਸ ਨੇ ਦੱਸਿਆ ਕਿ ਘਟਨਾ ਸਬੰਧੀ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। -ਪੀਟੀਆਈ

Advertisement

Advertisement