For the best experience, open
https://m.punjabitribuneonline.com
on your mobile browser.
Advertisement

ਹਿਮਾਚਲ ਪ੍ਰਦੇਸ਼: ਅਸਤੀਫ਼ੇ ਦੀ ਮਨਜ਼ੂਰੀ ’ਚ ਦੇਰੀ ਖ਼ਿਲਾਫ਼ ਆਜ਼ਾਦ ਵਿਧਾਇਕਾਂ ਵੱਲੋਂ ਹਾਈ ਕੋਰਟ ਦਾ ਰੁਖ਼

06:51 AM Apr 11, 2024 IST
ਹਿਮਾਚਲ ਪ੍ਰਦੇਸ਼  ਅਸਤੀਫ਼ੇ ਦੀ ਮਨਜ਼ੂਰੀ ’ਚ ਦੇਰੀ ਖ਼ਿਲਾਫ਼ ਆਜ਼ਾਦ ਵਿਧਾਇਕਾਂ ਵੱਲੋਂ ਹਾਈ ਕੋਰਟ ਦਾ ਰੁਖ਼
Advertisement

ਸ਼ਿਮਲਾ, 10 ਅਪਰੈਲ
ਹਿਮਾਚਲ ਪ੍ਰਦੇਸ਼ ਦੇ ਤਿੰਨ ਆਜ਼ਾਦ ਵਿਧਾਇਕਾਂ ਜਿਨ੍ਹਾਂ ਨੇ ਹਾਲੀਆ ਰਾਜ ਸਭਾ ਚੋਣ ਦੌਰਾਨ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਈਆਂ ਸਨ, ਨੇ ਅਸੈਂਬਲੀ ਤੋਂ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਦੀ ਮੰਗ ਲਈ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਤਿੰਨ ਆਜ਼ਾਦ ਵਿਧਾਇਕਾਂ ਹੋਸ਼ਿਆਰ ਸਿੰਘ, ਅਸ਼ੀਸ਼ ਸ਼ਰਮਾ ਤੇ ਕੇ.ਐੱਲ. ਠਾਕੁਰ ਨੇ 27 ਫਰਵਰੀ ਨੂੰ ਹੋਈਆਂ ਰਾਜ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਹਰਸ਼ ਮਹਾਜਨ ਦੇ ਹੱਕ ’ਚ ਵੋਟਾਂ ਪਾਈਆਂ ਸਨ ਅਤੇ 22 ਮਾਰਚ ਨੂੰ ਵਿਧਾਨ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹਾਈ ਕੋਰਟ ਦੇ ਇੱਕ ਡਵੀਜ਼ਨ ਬੈਂਚ ਨੇ ਵਿਧਾਇਕਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸਪੀਕਰ ਤੋਂ ਜਵਾਬ ਮੰਗਿਆ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ ਲਈ ਤਰੀਕ 24 ਅਪਰੈਲ ਤੈਅ ਕੀਤੀ ਹੈ। ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਇਨ੍ਹਾਂ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ 10 ਅਪਰੈਲ ਤੱਕ ਸਪੱਸ਼ਟੀਕਰਨ ਮੰਗਿਆ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×