ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਿਮਾਚਲ ਪ੍ਰਦੇਸ਼: ਟੈਂਪੂ ਟਰੈਵਲਰ ਹਾਦਸੇ ਵਿੱਚ ਦੋ ਦੀ ਮੌਤ, 22 ਜ਼ਖਮੀ

11:14 AM Jun 17, 2025 IST
featuredImage featuredImage

ਦਿਪੇਂਦਰ ਮੰਟਾ

Advertisement

ਸ਼ਿਮਲਾ, 17 ਜੂਨ

ਹਿਮਾਚਲ ਪ੍ਰਦੇਸ਼ ਦੇ ਲਾਹੌਲ ਅਤੇ ਸਪਿਤੀ ਜ਼ਿਲ੍ਹੇ ਵਿੱਚ ਇੱਕ ਟੈਂਪੂ ਟਰੈਵਲਰ ਖੱਡ ਵਿੱਚ ਡਿੱਗਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 22 ਜ਼ਖਮੀ ਹੋ ਗਏ। ਪੁਲੀਸ ਨੇ ਸੋਮਵਾਰ ਸ਼ਾਮ ਨੂੰ ਕੋਕਸਰ-ਰੋਹਤਾਂਗ ਸੜਕ ’ਤੇ ਗਰਾਮਫੂ ਨੇੜੇ ਹਾਦਸਾਗ੍ਰਸਤ ਹੋਏ ਵਾਹਨ ਵਿੱਚ ਕੁੱਲ 24 ਲੋਕ ਸਵਾਰ ਸਨ। ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਮਨਾਲੀ ਦੇ ਇੱਕ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ।

Advertisement

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਕਰਨਾਲ ਦੀ ਰਹਿਣ ਵਾਲੀ ਮੋਨਿਕਾ (28) ਅਤੇ ਫਰੀਦਾਬਾਦ ਦੇ ਰਹਿਣ ਵਾਲੇ ਰਵੀ ਮਹਿਤਾ (32) ਵਜੋਂ ਹੋਈ ਹੈ, ਦੋਵੇਂ ਹਰਿਆਣਾ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ ਜ਼ਖਮੀ ਹਰਿਆਣਾ, ਦਿੱਲੀ, ਗੁਜਰਾਤ, ਪੰਜਾਬ, ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਸਨ।
ਡਿਪਟੀ ਸੁਪਰਡੈਂਟ ਆਫ਼ ਪੁਲੀਸ ਰਸ਼ਮੀ ਸ਼ਰਮਾ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਡਰਾਈਵਰ ਵੱਲੋਂ ਕੋਈ ਗਲਤੀ ਕੀਤੀ ਗਈ ਸੀ, ਜਿਸ ਕਾਰਨ ਇਹ ਹਾਦਸਾ ਵਪਾਰਿਆ। ਇਸ ਸਬੰਘੀ ਹੋਰ ਜਾਂਚ ਜਾਰੀ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਤਿੰਨ ਪੁਲੀਸ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਬਚਾਅ ਕਾਰਜਾਂ ਵਿੱਚ ਮਦਦ ਕੀਤੀ।

Advertisement