For the best experience, open
https://m.punjabitribuneonline.com
on your mobile browser.
Advertisement

ਹਿਮਾਚਲ: ਵਿਦਿਆਰਥਣ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਪ੍ਰੋਫੈਸਰ ਗ੍ਰਿਫ਼ਤਾਰ

06:39 AM Mar 28, 2024 IST
ਹਿਮਾਚਲ  ਵਿਦਿਆਰਥਣ ਨਾਲ ਜਬਰ ਜਨਾਹ ਦੇ ਦੋਸ਼ ਹੇਠ ਪ੍ਰੋਫੈਸਰ ਗ੍ਰਿਫ਼ਤਾਰ
Advertisement

ਸ਼ਿਮਲਾ, 27 ਮਾਰਚ
ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਵਿਚ ਇਕ ਵਿਦਿਆਰਥਣ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਯੂਨੀਵਰਸਿਟੀ ਦੇ ਪ੍ਰੋਫੈਸਰ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਨੇ ਪੁੱਛਗਿੱਛ ਲਈ ਪ੍ਰੋਫੈਸਰ ਨੂੰ ਹਿਰਾਸਤ ’ਚ ਲੈ ਲਿਆ ਹੈ। ਕਾਂਗੜਾ ਦੇ ਸਹਾਇਕ ਪੁਲੀਸ ਸੁਪਰਡੈਂਟ ਬੀਰ ਬਹਾਦੁਰ ਨੇ ਕਿਹਾ ਕਿ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਵਿਦਿਆਰਥਣ ਨੇ ਮੰਗਲਵਾਰ ਨੂੰ ਪੁਲੀਸ ਕੋਲ ਪਹੁੰਚ ਕੀਤੀ। ਆਪਣੀ ਸ਼ਿਕਾਇਤ ਵਿੱਚ ਵਿਦਿਆਰਥਣ ਨੇ ਦੋਸ਼ ਲਾਇਆ ਕਿ ਉਸ ਦੇ 44 ਸਾਲਾ ਪ੍ਰੋਫੈਸਰ ਨੇ ਉਸ ਨਾਲ ਬਲਾਤਕਾਰ ਕੀਤਾ। ਬਹਾਦੁਰ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਧਾਰਾ 376 ਤਹਿਤ ਕੇਸ ਦਰਜ ਕਰਕੇ ਉਸ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲੀਸ ਨੇ ਦੱਸਿਆ ਕਿ ਅਦਾਲਤ ਨੇ ਮੁਲਜ਼ਮ ਨੂੰ 30 ਮਾਰਚ ਤੱਕ ਰਿਮਾਂਡ ’ਤੇ ਭੇਜ ਦਿੱਤਾ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×