ਹਿਮਾਚਲ: ਗ਼ੈਰਕਾਨੂੰਨੀ ਸ਼ਰਾਬ ਕਾਰੋਬਾਰੀਆਂ ਦੀਆਂ ਜਾਇਦਾਦਾਂ ਹੋਣਗੀਆਂ ਜ਼ਬਤ
07:26 AM Sep 15, 2024 IST
ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਕਿਹਾ ਕਿ ਹਿਮਾਚਲ ਪ੍ਰਦੇਸ਼ ਗ਼ੈਰਕਾਨੂੰਨੀ ਤੇ ਜ਼ਹਿਰਲੀ ਸ਼ਰਾਬ ਦੇ ਕਾਰੋਬਾਰ ’ਚ ਸ਼ਾਮਲ ਲੋਕਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗ਼ੈਰਕਾਨੂੰਨੀ ਤੇ ਨਕਲੀ ਸ਼ਰਾਬ ਦੇ ਕਾਰੋਬਾਰ ’ਚ ਸ਼ਾਮਲ ਲੋਕਾਂ ਖ਼ਿਲਾਫ਼ ਸਖਤ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ, ‘ਹਾਲ ਹੀ ਵਿੱਚ ਗ਼ੈਰਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸ਼ਿਕੰਜਾ ਕਸਣ ਲਈ ਹਿਮਾਚਲ ਪ੍ਰਦੇਸ਼ ਐਕਸਾਈਜ਼ ਐਕਟ, 2011 ’ਚ ਸੋਧ ਕੀਤੀ ਗਈ ਹੈ।’ -ਪੀਟੀਆਈ
Advertisement
Advertisement