For the best experience, open
https://m.punjabitribuneonline.com
on your mobile browser.
Advertisement

ਹਿਮਾਚਲ: ਸਪੀਕਰ ਨੂੰ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ ਕਰਨ ਦੀ ਹਦਾਇਤ

08:17 AM Apr 26, 2024 IST
ਹਿਮਾਚਲ  ਸਪੀਕਰ ਨੂੰ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ ਕਰਨ ਦੀ ਹਦਾਇਤ
Advertisement

ਸ਼ਿਮਲਾ, 25 ਅਪਰੈਲ
ਸ਼ਿਮਲਾ ਹਾਈ ਕੋਰਟ ਨੇ ਅੱਜ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਨੂੰ ਤਿੰੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਤੁਰੰਤ ਮਨਜ਼ੂਰ ਕਰਨ ਦੀ ਹਦਾਇਤ ਕੀਤੀ ਅਤੇ ਕੇਸ ਦੀ ਸੁਣਵਾਈ 30 ਅਪਰੈਲ ਤੱਕ ਮੁਲਤਵੀ ਕਰ ਦਿੱਤੀ। ਹਾਲਾਂਕਿ ਕਾਂਗਰਸ ਨੇ ਤਿੰਨਾਂ ਵਿਧਾਇਕਾਂ ਖ਼ਿਲਾਫ਼ ਦਲ ਬਦਲੀ ਵਿਰੋਧੀ ਕਾਨੂੰਨ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ। ਤਿੰਨ ਆਜ਼ਾਦ ਵਿਧਾਇਕਾਂ ਹੋਸ਼ਿਆਰ ਸਿੰਘ, ਅਸ਼ੀਸ਼ ਸ਼ਰਮਾ ਤੇ ਕੇ.ਐੱਲ. ਠਾਕੁਰ ਜਿਨ੍ਹਾਂ ਨੇ 27 ਫਰਵਰੀ ਨੂੰ ਰਾਜ ਸਭਾ ਚੋਣਾਂ ’ਚ ਭਾਜਪਾ ਉਮੀਦਵਾਰ ਹਰਸ਼ ਮਹਾਜਨ ਦੇ ਹੱਕ ’ਚ ਵੋਟਾਂ ਪਾਈਆਂ ਸਨ, ਨੇ 22 ਮਾਰਚ ਨੂੰ ਵਿਧਾਨ ਸਭਾ ਤੋੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਭਾਜਪਾ ’ਚ ਸ਼ਾਮਲ ਹੋ ਗਏ ਸਨ। ਸਪੀਕਰ ਕੁਲਦੀਪ ਪਠਾਨੀਆ ਨੇ ਕਿਹਾ ਕਿ ਕਾਂਗਰਸੀ ਨੇਤਾਵਾਂ ਵੱਲੋਂ ਦਾਖਲ ਪਟੀਸ਼ਨ ’ਤੇ ਕਾਰਵਾਈ ਸ਼ੁਰੂ ਹੋ ਗਈ ਹੈ ਤੇ ਤਿੰਨੋਂ ਆਜ਼ਾਦ ਵਿਧਾਇਕਾਂ ਨੂੰ ਨੋਟਿਸ ਜਾਰੀ ਕੀਤੇ ਹਨ ਅਤੇ ਉਨ੍ਹਾਂ ਤੋਂ 4 ਮਈ ਤੱਕ ਜਵਾਬ ਮੰਗਿਆ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×