For the best experience, open
https://m.punjabitribuneonline.com
on your mobile browser.
Advertisement

ਹਿਮਾਚਲ: ਛੇ ਬਾਗ਼ੀ ਵਿਧਾਇਕਾਂ ਵੱਲੋਂ ਸੁਪਰੀਮ ਕੋਰਟ ’ਚੋਂ ਪਟੀਸ਼ਨ ਵਾਪਸ ਲੈਣ ਲਈ ਵਿਚਾਰਾਂ

07:46 AM Mar 22, 2024 IST
ਹਿਮਾਚਲ  ਛੇ ਬਾਗ਼ੀ ਵਿਧਾਇਕਾਂ ਵੱਲੋਂ ਸੁਪਰੀਮ ਕੋਰਟ ’ਚੋਂ ਪਟੀਸ਼ਨ ਵਾਪਸ ਲੈਣ ਲਈ ਵਿਚਾਰਾਂ
Advertisement

ਨਵੀਂ ਦਿੱਲੀ, 21 ਮਾਰਚ
ਹਿਮਾਚਲ ਪ੍ਰਦੇਸ਼ ਦੇ ਛੇ ਸਾਬਕਾ ਵਿਧਾਇਕਾਂ ਵੱਲੋਂ ਸੁਪਰੀਮ ਕੋਰਟ ’ਚੋਂ ਆਪਣੀ ਉਹ ਪਟੀਸ਼ਨ ਵਾਪਸ ਲੈਣ ’ਤੇ ਵਿਚਾਰ ਕੀਤਾ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਨੇ ਵਿਧਾਨ ਸਭਾ ਸਪੀਕਰ ਵੱਲੋਂ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਕਾਂਗਰਸ ਦੇ ਸਾਬਕਾ ਵਿਧਾਇਕਾਂ ਦੇ ਨੇੜਲੇ ਆਲ੍ਹਾ ਸੂਤਰ ਨੇ ਦੱਸਿਆ ਕਿ ਅਦਾਲਤ ਵਿੱਚੋਂ ਪਟੀਸ਼ਨ ਵਾਪਸ ਲਏ ਜਾਣ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ ਕਿਉਂਕਿ ਉਹ ਵਿਧਾਨ ਸਭਾ ਜ਼ਿਮਨੀ ਚੋਣਾਂ ’ਚ ਉਨ੍ਹਾਂ ਸੀਟਾਂ ਤੋਂ ਚੋਣ ਲੜਨੀ ਚਾਹੁੰਦੇ ਹਨ, ਜਿਹੜੀਆਂ ਉਨ੍ਹਾਂ ਨੂੰ ਅਯੋਗ ਠਹਿਰਾਏ ਜਾਣ ਮਗਰੋਂ ਖਾਲੀ ਹੋਈਆਂ ਹਨ। ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਪਟੀਸ਼ਨ ’ਤੇ ਸੁਣਵਾਈ 6 ਮਈ ਨੂੰ ਕੀਤੀ ਜਾਣੀ ਹੈ। ਇਨ੍ਹਾਂ ਵਿਧਾਇਕਾਂ ਨੇ ਸੂਬੇ ਵਿੱਚ ਰਾਜ ਸਭਾ ਚੋਣਾਂ ਦੌਰਾਨ ਕਰਾਸ ਵੋਟਿੰਗ ਕੀਤੀ ਸੀ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement