ਹਿਮਾਂਸ਼ੂ ਜੈਨ ਨੇ ਡੀਸੀ ਦਾ ਅਹੁਦਾ ਸੰਭਾਲਿਆ
10:31 AM Sep 14, 2024 IST
ਪੱਤਰ ਪ੍ਰੇਰਕ
ਰੂਪਨਗਰ, 13 ਸਤੰਬਰ
ਰੂਪਨਗਰ ਦੇ ਨਵੇਂ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਬਾਅਦ ਦੁਪਹਿਰ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰੀ ਜੈਨ 2017 ਬੈਚ ਦੇ ਆਈਏਐਸ ਅਧਿਕਾਰੀ ਹਨ। ਉਹ ਡਿਪਟੀ ਕਮਿਸ਼ਨਰ ਰੂਪਨਗਰ ਦੇ ਨਾਲ-ਨਾਲ ਮੁੱਖ ਮੰਤਰੀ ਦੇ ਐਡੀਸ਼ਨਲ ਪ੍ਰਿੰਸੀਪਲ ਸਕੱਤਰ ਵਜੋਂ ਵੀ ਸੇਵਾਵਾਂ ਜਾਰੀ ਰੱਖਣਗੇ। ਉਨ੍ਹਾਂ ਦਾ ਅੱਜ ਰੂਪਨਗਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਵਾਗਤ ਕੀਤਾ ਗਿਆ ਤੇ ਪੰਜਾਬ ਪੁਲੀਸ ਦੀ ਟੁਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ।
Advertisement
Advertisement