ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਿੰਮਤ ਸਿੰਘ ਨੇ ਐੱਚਐੱਸਐੱਸਸੀ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ

08:43 AM Jun 09, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਜੂਨ
ਹਰਿਆਣਾ ਸਰਕਾਰ ਨੇ ਹਿੰਮਤ ਸਿੰਘ ਨੂੰ ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ (ਐੱਚਐੱਸਐੱਸਸੀ) ਦਾ ਚੇਅਰਮੈਨ ਲਾ ਦਿੱਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਹਿੰਮਤ ਸਿੰਘ ਨੂੰ ਚੰਡੀਗੜ੍ਹ ਵਿਚ ਚੇਅਰਮੈਨ ਦੇ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਸ੍ਰੀ ਸਿੰਘ ਨੇ ਆਪਣੇ ਅਹੁਦੇ ਦਾ ਭੇਤ ਗੁਪਤ ਰੱਖਣ ਦੀ ਸਹੁੰ ਚੁੱਕੀ। ਇਸ ਤੋਂ ਪਹਿਲਾਂ ਹਿੰਮਤ ਸਿੰਘ ਸੂਬੇ ਦੇ ਵਧੀਕ ਐਡਵੋਕੇਟ ਜਨਰਲ ਵਜੋਂ ਤਾਇਨਾਤ ਸਨ। ਮੁੱਖ ਮੰਤਰੀ ਨਾਇਬ ਸਿੰਘ ਨੇ ਹਿੰਮਤ ਸਿੰਘ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਸੂਬੇ ਦੇ ਨੌਜਵਾਨਾਂ ਦੀਆਂ ਉਮੀਦਾਂ ’ਤੇ ਖਰੇ ਉਤਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਵੱਖ-ਵੱਖ ਵਿਭਾਗਾਂ ਵਿੱਚ 50 ਹਜ਼ਾਰ ਦੇ ਕਰੀਬ ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

Advertisement

Advertisement
Advertisement