ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਵੱਲੋਂ ਹਿੰਦੀ ਦਿਵਸ ਦੀਆਂ ਵਧਾਈਆਂ

07:54 AM Sep 15, 2024 IST

ਨਵੀਂ ਦਿੱਲੀ, 14 ਸਤੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਹਿੰਦੀ ਦਿਵਸ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਮੋਦੀ ਨੇ ਐਕਸ ’ਤੇ ਕਿਹਾ, ‘ਸਾਰੇ ਦੇਸ਼ ਵਾਸੀਆਂ ਨੂੰ ਹਿੰਦੀ ਦਿਵਸ ਦੀਆਂ ਮੁਬਾਰਕਾਂ।’ ਇਸੇ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਰਾਜ ਭਾਸ਼ਾ ਹਿੰਦੀ ਤੇ ਹੋਰ ਭਾਰਤੀ ਭਾਸ਼ਾਵਾਂ ਵਿਚਾਲੇ ਕੋਈ ਮੁਕਾਬਲਾ ਨਹੀਂ ਹੈ ਬਲਕਿ ਇਹ ਮਿੱਤਰ ਹਨ ਅਤੇ ਇੱਕ-ਦੂਜੇ ਦੀਆਂ ਪੂਰਕ ਹਨ। ਉਨ੍ਹਾਂ ਕਿਹਾ, ‘ਹਿੰਦੀ ਨੂੰ ਮਜ਼ਬੂਤ ਕਰਨ ਨਾਲ ਇਹ ਸਾਰੀਆਂ ਭਾਸ਼ਾਵਾਂ ਵੀ ਲਚਕਦਾਰ ਤੇ ਖੁਸ਼ਹਾਲ ਬਣਨਗੀਆਂ ਅਤੇ ਏਕੀਕਰਨ ਕੀਤੇ ਜਾਣ ’ਤੇ ਇਹ ਸਾਰੀਆਂ ਭਾਸ਼ਾਵਾਂ ਸਾਡੇ ਸੱਭਿਆਚਾਰ, ਇਤਿਹਾਸ, ਵਿਆਕਰਣ ਤੇ ਸੰਸਕਾਰਾਂ ਨੂੰ ਵੀ ਅੱਗੇ ਲਿਜਾਣਗੀਆਂ।’ ਜ਼ਿਕਰਯੋਗ ਹੈ ਕਿ ਸੰਵਿਧਾਨ ਸਭਾ ਨੇ 14 ਸਤੰਬਰ 1949 ਨੂੰ ਹਿੰਦੀ ਨੂੰ ਰਾਜ ਭਾਸ਼ਾ ਦਾ ਦਰਜਾ ਦਿੱਤਾ ਸੀ ਜਿਸ ਮਗਰੋਂ ਇਹ ਦਿਨ ਹਿੰਦੀ ਦਿਵਸ ਵਜੋਂ ਮਨਾਇਆ ਜਾਂਦਾ ਹੈ। -ਪੀਟੀਆਈ

Advertisement

Advertisement