For the best experience, open
https://m.punjabitribuneonline.com
on your mobile browser.
Advertisement

ਹਿੰਦੂ ਜਥੇਬੰਦੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

07:25 AM Jul 07, 2024 IST
ਹਿੰਦੂ ਜਥੇਬੰਦੀਆਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਫਗਵਾੜਾ ਵਿੱਚ ਮੁੱਖ ਮੰਤਰੀ ਦਾ ਪੁਤਲਾ ਸਾੜਨ ਮੌਕੇ ਹਿੰਦੂ ਜਥੇਬੰਦੀਆਂ ਦੇ ਆਗੂ।
Advertisement

ਜਸਬੀਰ ਸਿੰਘ ਚਾਨਾ
ਫਗਵਾੜਾ, 6 ਜੂਨ
ਲੁਧਿਆਣਾ ’ਚ ਸ਼ੁੱਕਰਵਾਰ ਨੂੰ ਸ਼ਿਵ ਸੈਨਾ ਆਗੂ ਸੰਦੀਪ ਥਾਪਰ ’ਤੇ ਨਿਹੰਗਾਂ ਵੱਲੋਂ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ ’ਚ ਜ਼ਖਮੀ ਕਰਨ ਦੀ ਘਟਨਾ ਤੋਂ ਗੁੱਸੇ ’ਚ ਫਗਵਾੜਾ ਦੇ ਹਿੰਦੂ ਸੰਗਠਨਾਂ ਨੇ ਬੰਗਾ ਰੋਡ ’ਤੇ ਭਗਵੰਤ ਮਾਨ ਸਰਕਾਰ ਦਾ ਗਾਂਧੀ ਚੌਕ ’ਚ ਪੁਤਲਾ ਫੂਕਿਆ ਤੇ ਨਾਅਰੇਬਾਜੀ ਕੀਤੀ। ਇਸ ਦੌਰਾਨ ਹਾਜ਼ਰ ਆਗੂਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਰਾਜ ’ਚ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਡਾਵਾਂਡੋਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਿੰਦੂ ਨੇਤਾਵਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਮੁੱਖ ਮੰਤਰੀ ਭਗਵੰਤ ਮਾਨ ਦੇ ਮੂੰਹੋਂ ਇੱਕ ਵੀ ਨਿੰਦਾ ਦਾ ਸ਼ਬਦ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਿਸੇ ਵੀ ਆਗੂ ਨੇ ਕਦੇ ਵੀ ਹਿੰਦੂ ਸਮਾਜ ਪ੍ਰਤੀ ਹਮਦਰਦੀ ਦਿਖਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਹਿੰਦੂ ਸੰਗਠਨਾਂ ਦੇ ਆਗੂਆਂ ਨੇ ਐਲਾਨ ਕੀਤਾ ਕਿ ਹਿੰਦੂ ਸਮਾਜ ਆਮ ਆਦਮੀ ਪਾਰਟੀ ਦਾ ਪੂਰਨ ਤੌਰ ’ਤੇ ਬਾਈਕਾਟ ਕਰੇਗਾ ਤੇ ‘ਆਪ’ ਦੇ ਕਿਸੇ ਵੀ ਆਗੂ ਨੂੰ ਕਿਸੇ ਸਮਾਜਿਕ ਜਾਂ ਧਾਰਮਿਕ ਪ੍ਰੋਗਰਾਮ ’ਚ ਨਹੀਂ ਬੁਲਾਇਆ ਜਾਵੇਗਾ। ਇਸ ਮੌਕੇ ਹਿੰਦੂ ਸ਼ਿਵ ਸੈਨਾ ਪੰਜਾਬ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਇੰਦਰਜੀਤ ਕਰਵਲ, ਰਵੀ ਦੱਤ ਸ਼ਾਮਲ ਸਨ।

Advertisement

ਸ਼ਿਵ ਸੈਨਾ ਆਗੂ ’ਤੇ ਹਮਲੇ ਦੀ ਨਿਖੇਧੀ

ਬਟਾਲਾ (ਦਲਬੀਰ ਸੱਖੋਵਾਲੀਆ): ਸੀਪੀਆਈਐੱਮਐੱਲ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਲੁਧਿਆਣੇ ਵਿੱਚ ਸ਼ਿਵ ਸੈਨਾ ਦੇ ਆਗੂ ਉਪਰ ਦਿਨ ਦਿਹਾੜੇ ਅਤੇ ਭਰੇ ਬਾਜ਼ਾਰ ਵਿੱਚ ਹੋਏ ਕਾਤਲਾਨਾ ਹਮਲੇ ਦੀ ਨਿਖੇਧੀ ਕੀਤੀ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਅਮਨ ਕਾਨੂੰਨ ਦੀ ਸਥਿਤੀ ਨੂੰ ਕੰਟਰੋਲ ’ਚ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਜੇਕਰ ਹਿੰਦੂ ਸ਼ਿਵ ਸੈਨਾ ਆਗੂ ਨੇ ਕਿਸੇ ਵਿਰੁੱਧ ਕਿਸੇ ਤਰ੍ਹਾਂ ਦੀ ਗ਼ਲਤ ਭਾਸ਼ਾ ਦੀ ਵਰਤੋਂ ਕੀਤੀ ਸੀ ਤਾਂ ਉਸ ਉਪਰ ਸਿੱਖੀ ਬਾਣੇ ਵਿੱਚ ਕੁਝ ਵਿਅਕਤੀਆਂ ਵੱਲੋਂ ਕਾਤਲਾਨਾ ਹਮਲਾ ਕਰਨ ਦੀ ਬਜਾਏ ਕਾਨੂੰਨੀ ਕਾਰਵਾਈ ਕਰਨ ਦੀ ਜ਼ਰੂਰਤ ਬਣਦੀ ਸੀ।

Advertisement

Advertisement
Author Image

sukhwinder singh

View all posts

Advertisement