ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗ੍ਰਹਿ ਮੰਤਰੀ ਨੂੰ ਚਿੱਠੀ ਲਿਖਣਗੀਆਂ ਹਿੰਦੂ ਜਥੇਬੰਦੀਆਂ

07:49 AM Jul 09, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 8 ਜੁਲਾਈ
ਸ਼ਿਵ ਸੈਨਾ ਆਗੂ ਸੰਦੀਪ ਗੋਰਾ ਥਾਪਰ ’ਤੇ ਹੋਏ ਹਮਲੇ ਦੇ ਮਾਮਲੇ ਵਿੱਚ ਹੁਣ ਸ਼ਿਵ ਸੈਨਾ ਦੇ ਸੰਗਠਨ ਤੇ ਹਿੰਦੂ ਜਥੇਬੰਦੀਆਂ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਲਈ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖਣਗੀਆਂ। ਇਸ ਲਈ ਹਿੰਦੂ ਜਥੇਬੰਦੀਆਂ ਮੰਗਲਵਾਰ ਨੂੰ ਇਕੱਠੀਆਂ ਹੋ ਰਹੀਆਂ ਹਨ ਤੇ ਉਸ ਤੋਂ ਬਾਅਦ ਅੱਗੇ ਦੀ ਰਣਨੀਤੀ ਉਲੀਕੀ ਜਾਵੇਗੀ।
ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੰਗਲਵਾਰ ਨੂੰ ਸਵੇਰੇ 10 ਵਜੇ ਪੁਲੀਸ ਕਮਿਸ਼ਨਰ ਕੁਲਦੀਪ ਚਾਹਲ ਨੇ ਹਿੰਦੂ ਜਥੇਬੰਦੀਆਂ ਨੂੰ ਮੁਲਾਕਾਤ ਕਰਨ ਲਈ ਸੱਦਿਆ ਹੈ। ਇਸ ਵਿੱਚ ਉਹ ਹਿੰਦੂ ਆਗੂਆਂ ਦੀ ਸੁਰੱਖਿਆ ਦਾ ਮੁੱਦਾ ਚੁੱਕਣਗੇ। ਇਸ ਤੋਂ ਇਲਾਵਾ ਵੀਰਵਾਰ ਨੂੰ ਪੰਜਾਬ ਦਾ ਸੰਤ ਸਮਾਜ ਇਕੱਠਾ ਕੀਤਾ ਜਾਵੇਗਾ ਤੇ ਸ਼ਿਵ ਸੈਨਾ ਨੇਤਾ ’ਤੇ ਹੋਏ ਹਮਲੇ ਦੇ ਬਾਰੇ ’ਚ ਅਗਲੀ ਰਣਨੀਤੀ ਜਾਵੇਗੀ।

Advertisement

ਮੁਲਜ਼ਮਾਂ ਨੂੰ ਅੱਜ ਅਦਾਲਤ ’ਚ ਕੀਤਾ ਜਾਵੇਗਾ ਪੇਸ਼

ਸ਼ਿਵ ਸੈਨਾ ਨੇਤਾ ਗੋਰਾ ਥਾਪਰ ’ਤੇ ਹੋਏ ਹਮਲੇ ਦੇ ਮਾਮਲੇ ’ਚ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਸਰਬਜੋਤ ਸਿੰਘ ਤੇ ਉਸ ਦੇ ਸਾਥੀ ਨੂੰ ਮੰਗਲਵਾਰ ਤਿੰਨ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਸਖ਼ਤ ਸੁਰੱਖਿਆ ਵਿੱਚ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲੀਸ ਦੀ ਟੀਮ ਦੋਹਾਂ ਮੁਲਜ਼ਮਾਂ ਨੂੰ ਰੋਜ਼ਾਨਾ ਸਿਵਲ ਹਸਪਤਾਲ ’ਚ ਮੈਡੀਕਲ ਜਾਂਚ ਲਈ ਲਿਆ ਰਹੀ ਹੈ। ਥਾਣਾ ਡਿਵੀਜ਼ਨ ਨੰਬਰ-2 ਦੇ ਐੱਸਐੱਚਓ ਇੰਸਪੈਕਟਰ ਗੁਰਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਮੰਗਲਵਾਰ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ’ਚ ਤੀਜਾ ਮੁਲਜ਼ਮ ਟਹਿਲ ਸਿੰਘ ਲਾਡੀ ਹਾਲੇ ਫ਼ਰਾਰ ਹੈ। ਉਸ ਦੀ ਭਾਲ ’ਚ ਛਾਪੇ ਮਾਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ’ਚ ਕਈ ਪਹਿਲੂਆਂ ’ਤੇ ਕੰਮ ਕਰਨ ’ਚ ਲੱਗੀ ਹੈ। ਉਮੀਦ ਹੈ ਕਿ ਇਸ ਮਾਮਲੇ ’ਚ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਕਾਫ਼ੀ ਕੁਝ ਹਾਸਲ ਹੋ ਸਕਦਾ ਹੈ।

Advertisement
Advertisement