ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਪਤਨੀ ਨੂੰ ਕੁੱਟ-ਕੁੱਟ ਮਾਰਿਆ

07:00 AM Jul 01, 2023 IST

ਸ੍ਰੀ ਗੋਇੰਦਵਾਲ ਸਾਹਿਬ (ਪੱਤਰ ਪ੍ਰੇਰਕ): ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਕਸਬਾ ਖਡੂਰ ਸਾਹਿਬ ਵਿੱਚ ਇੱਕ ਪ੍ਰਾਪਰਟੀ ਡੀਲਰ ਵੱਲੋਂ ਨਾਜਾਇਜ਼ ਸਬੰਧਾਂ ਦੇ ਸ਼ੱਕ ਕਾਰਨ ਆਪਣੀ ਪਤਨੀ ਦੀ ਬੇਰਹਿਮੀ ਨਾਲ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ 52 ਸਾਲਾ ਔਰਤ ਦਾ ਪਤੀ ਸਰਬਜੀਤ ਸਿੰਘ ਆਪਣੀ ਪਤਨੀ ਉੱਪਰ ਨਾਜਾਇਜ਼ ਸਬੰਧਾਂ ਦਾ ਸ਼ੱਕ ਕਰਦਾ ਸੀ ਅਤੇ ਪਹਿਲਾਂ ਵੀ ਕਈ ਵਾਰ ਉਸ ਦੀ ਕੁੱਟਮਾਰ ਕੀਤੀ ਗੲੀ ਸੀ। ਅੱਜ ਵੀ ਸਰਬਜੀਤ ਸਿੰਘ ਵੱਲੋਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਗਈ, ਜਿਸ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਖਡੂਰ ਸਾਹਿਬ ਲਿਆਂਦਾ ਗਿਆ ਜਿਥੇ ਡਾਕਟਰਾਂ ਵੱਲੋਂ ਔਰਤ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਗਿਆ। ਮ੍ਰਿਤਕਾ ਦੀ ਲੜਕੀ ਨੇ ਦੱਸਿਆ ਕਿ ਉਸ ਦਾ ਪਿਤਾ ਸਰਬਜੀਤ ਸਿੰਘ ਅਕਸਰ ਉਨ੍ਹਾਂ ਦੀ ਮਾਂ ਨਾਲ ਕੁੱਟਮਾਰ ਕਰਦਾ ਸੀ ਅਤੇ ਕਈ ਵਾਰ ਗੰਭੀਰ ਜ਼ਖ਼ਮੀ ਕਰ ਚੁੱਕਾ ਸੀ। ਖਡੂਰ ਸਾਹਿਬ ਚੌਕੀ ਦੇ ਇੰਚਾਰਜ ਜਤਿੰਦਰ ਸਿੰਘ ਨੇ ਆਖਿਆ ਕਿ ਸਿਵਲ ਹਸਪਤਾਲ ਵੱਲੋਂ ਪੁਲੀਸ ਨੂੰ ਔਰਤ ਦੀ ਮੌਤ ਹੋਣ ਸਬੰਧੀ ਸੂਚਨਾ ਦਿੱਤੀ ਗਈ ਸੀ ਜਿਸ ਤੋਂ ਬਾਅਦ ਮ੍ਰਿਤਕਾ ਦੀ ਬੇਟੀ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਸ ਤੋਂ ਬਾਅਦ ਪੁਲੀਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਹੱਤਿਆ ਕਰਨ ਤੋਂ ਬਾਅਦ ਫਰਾਰ ਹੈ।

Advertisement

Advertisement
Tags :
ਸ਼ੱਕਸਬੰਧਾਂਕਾਰਨਕੁੱਟ-ਕੁੱਟਨਾਜਾਇਜ਼ਪਤਨੀਮਾਰਿਆ
Advertisement