ਗੰਨਾ ਖਰੀਦ ਕੀਮਤ ’ਚ ‘ਇਤਿਹਾਸਕ’ ਵਾਧਾ, ਸਰਕਾਰ ਕਿਸਾਨ ਭਲਾਈ ਲਈ ਦ੍ਰਿੜ: ਮੋਦੀ
01:28 PM Feb 22, 2024 IST
ਨਵੀਂ ਦਿੱਲੀ, 22 ਫਰਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਨੇ ਦੀ ਖਰੀਦ ਕੀਮਤ ਵਿੱਚ ‘ਇਤਿਹਾਸਕ’ ਵਾਧੇ ਲਈ ਕੇਂਦਰੀ ਮੰਤਰੀ ਮੰਡਲ ਦੀ ਮਨਜ਼ੂਰੀ ਦਾ ਹਵਾਲਾ ਦਿੰਦਿਆਂ ਅੱਜ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਨਾਲ ਸਬੰਧਤ ਹਰ ਕੰਮ ਪੂਰਾ ਕਰਨ ਲਈ ਵਚਨਬੱਧ ਹੈ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਵਿੱਚ ਉਨ੍ਹਾਂ ਨੇ ਕਿਹਾ, ‘ਸਾਡੀ ਸਰਕਾਰ ਦੇਸ਼ ਭਰ ਵਿੱਚ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਦੀ ਭਲਾਈ ਨਾਲ ਸਬੰਧਤ ਹਰ ਕੰਮ ਪੂਰਾ ਕਰਨ ਲਈ ਵਚਨਬੱਧ ਹੈ। ਇਸ ਸੰਦਰਭ ਵਿੱਚ ਗੰਨੇ ਦੀ ਖਰੀਦ ਕੀਮਤ ਵਿੱਚ ਇਤਿਹਾਸਕ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ।’ ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕਰੋੜਾਂ ਗੰਨਾ ਉਤਪਾਦਕ ਕਿਸਾਨਾਂ ਨੂੰ ਫਾਇਦਾ ਹੋਵੇਗਾ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਚੀਨੀ ਸੀਜ਼ਨ 2024-25 ਵਿੱਚ ਚੀਨੀ ਦੀ 10.25 ਫੀਸਦੀ ਵਸੂਲੀ ਦਰ ’ਤੇ ਗੰਨੇ ਦੇ ਵਾਜਬ ਅਤੇ ਲਾਹੇਵੰਦ ਮੁੱਲ (ਐੱਫਆਰਪੀ) 340 ਰੁਪਏ ਪ੍ਰਤੀ ਕੁਇੰਟਲ ਨੂੰ ਮਨਜ਼ੂਰੀ ਦਿੱਤੀ।
Advertisement
Advertisement