ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਹਾਕੀ ਕੈਂਪ ਸਮਾਪਤ

08:10 AM Jun 14, 2024 IST

ਖੇਤਰੀ ਪ੍ਰਤੀਨਿਧ
ਲੁਧਿਆਣਾ, 13 ਜੂਨ
ਓਲੰਪੀਅਨ ਪ੍ਰਿਥੀਪਾਲ ਸਿੰਘ ਹਾਕੀ ਸੁਸਾਇਟੀ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੈਂਪਸ ਦੇ ਮੈਦਾਨ ਵਿੱਚ 10 ਤੋਂ 15 ਸਾਲ ਦੀ ਉਮਰ ਵਰਗ ਦੇ ਖਿਡਾਰੀਆਂ ਲਈ ਲਗਾਇਆ ਗਿਆ ਅੱਠ ਰੋਜ਼ਾ ਹਾਕੀ ਕੋਚਿੰਗ ਕੈਂਪ ਸਮਾਪਤ ਹੋ ਗਿਆ। ਇਹ ਕੈਂਪ ਨੌਜਵਾਨ ਖਿਡਾਰੀਆਂ ਨੂੰ ਆਪਣੀਆਂ ਗਰਮੀਆਂ ਦੀਆਂ ਛੁੱਟੀਆਂ ਨੂੰ ਸਕਾਰਾਤਮਕ ਤਰੀਕੇ ਨਾਲ ਵਰਤਣ ਅਤੇ ਭਵਿੱਖ ਦੇ ਮੁਕਾਬਲਿਆਂ ਲਈ ਤਿਆਰ ਕਰਨ ਦਾ ਮੌਕਾ ਪ੍ਰਦਾਨ ਕਰਨ ਲਈ ਲਾਇਆ ਗਿਆ ਸੀ।
ਮੁੱਖ ਪ੍ਰਬੰਧਕ ਅਤੇ ਸੀਨੀਅਰ ਹਾਕੀ ਕੋਚ ਹਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕੈਂਪ ਵਿੱਚ ਕਈ ਮੋਹਰੀ ਖਿਡਾਰੀਆਂ ਨੇ ਵੀ ਹਿੱਸਾ ਲਿਆ। ਕੈਂਪ ਵਿੱਚ ਸੀਨੀਅਰ ਹਾਕੀ ਕੋਚ ਅਰੁਣਜੀਤ ਕੌਰ ਅਤੇ ਪੀ.ਏ.ਯੂ ਦੇ ਹਾਕੀ ਕੋਚ ਗੁਰਤੇਗ ਸਿੰਘ ਭੁੱਲਰ ਨੇ ਖਿਡਾਰੀਆਂ ਨੂੰ ਹਾਕੀ ਖੇਡ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ। ਕੈਂਪ ਦੀ ਸਮਾਪਤੀ ਮੌਕੇ ਪੀਏਯੂ ਦੇ ਡਾਇਰੈਕਟਰ ਵਿਦਿਆਰਥੀ ਭਲਾਈ ਨਿਰਮਲ ਸਿੰਘ ਜੌੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਖੇਡ ਦੇ ਅਭਿਆਸ ਨੂੰ ਜਾਰੀ ਰੱਖ ਕੇ ਸਿਖਲਾਈ ਕਾਰਜਕਾਲ ਦੀ ਪੂਰੀ ਵਰਤੋਂ ਕਰਨ ਲਈ ਉਤਸ਼ਾਹਤ ਕੀਤਾ। ਸ੍ਰੀ ਭੁੱਲਰ ਨੇ ਸਾਰਿਆਂ ਦਾ ਧੰਨਵਾਦ ਕੀਤਾ।

Advertisement

Advertisement