ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਾਕੀ: ਪਲੇਠੇ ਮੁਕਾਬਲੇ ’ਚ ਭਾਰਤ ਨੇ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ

08:14 AM Jul 28, 2024 IST
ਨਿਊਜ਼ੀਲੈਂਡ ਖ਼ਿਲਾਫ਼ ਗੋਲ ਦਾਗਣ ਮਗਰੋਂ ਭਾਰਤੀ ਹਾਕੀ ਟੀਮ ਦੇ ਖਿਡਾਰੀ ਖੁਸ਼ੀ ਸਾਂਝੀ ਕਰਦੇ ਹੋਏ। -ਫੋਟੋ: ਪੀਟੀਆਈ

ਪੈਰਿਸ, 27 ਜੁਲਾਈ
ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਨਿਊਜ਼ੀਲੈਂਡ ਨੂੰ 3-2 ਨਾਲ ਹਰਾ ਕੇ ਪੈਰਿਸ ਓਲੰਪਿਕ ’ਚ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਭਾਰਤ ਲਈ ਮਨਦੀਪ ਸਿੰਘ, ਵਿਵੇਕ ਸਾਗਰ ਪ੍ਰਸਾਦ ਅਤੇ ਹਰਮਨਪ੍ਰੀਤ ਸਿੰਘ ਨੇ ਜਦਕਿ ਨਿਊਜ਼ੀਲੈਂਡ ਲਈ ਸੈਮ ਲੇਨ ਤੇ ਸਾਇਮਨ ਚਾਈਲਡ ਨੇ ਗੋਲ ਕੀਤੇ।
ਸੈਮ ਲੇਨ ਨੇ ਅੱਠਵੇਂ ਮਿੰਟ ਵਿੱਚ ਮਿਲੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਨਿਊਜ਼ੀਲੈਂਡ ਨੂੰ 1-0 ਨਾਲ ਲੀਡ ਦਿਵਾਈ। ਮਗਰੋਂ ਮਨਦੀਪ ਸਿੰਘ ਨੇ ਵੀ 24ਵੇਂ ਮਿੰਟ ਵਿੱਚ ਪੈਨਲਟੀ ਕਾਰਨਰ ’ਤੇ ਗੋਲ ਕਰ ਕੇ ਸਕੋਰ ਬਰਾਬਰ ਕਰ ਦਿੱਤਾ। ਤੀਜੇ ਕੁਆਰਟਰ ਵਿੱਚ ਵਿਵੇਕ ਸਾਗਰ ਪ੍ਰਸਾਦ ਨੇ ਗੋਲ ਕਰ ਕੇ ਭਾਰਤ ਨੂੰ 2-1 ਨਾਲ ਲੀਡ ਦਿਵਾਈ ਹਾਲਾਂਕਿ ਇਹ ਲੀਡ ਬਹੁਤੀ ਦੇਰ ਕਾਇਮ ਨਾ ਰਹੀ ਅਤੇ 53ਵੇਂ ਮਿੰਟ ਵਿੱਚ ਸਾਇਮਨ ਚਾਈਲਡ ਦੇ ਗੋਲ ਸਦਕਾ ਨਿਊਜ਼ੀਲੈਂਡ ਨੇ ਸਕੋਰ 2-2 ਨਾਲ ਬਰਾਬਰ ਕਰ ਦਿੱਤਾ। ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਹੂਟਰ ਤੋਂ ਸਿਰਫ਼ ਇੱਕ ਮਿੰਟ ਪਹਿਲਾਂ ਪੈਨਲਟੀ ਸਟਰੋਕ ’ਤੇ ਗੋਲ ਕਰ ਕੇ ਭਾਰਤ ਦੀ ਜਿੱਤ ਯਕੀਨੀ ਬਣਾਈ। ਆਖਰੀ ਮਿੰਟਾਂ ਵਿੱਚ ਭਾਰਤ ਨੂੰ ਲਗਾਤਾਰ ਦੋ ਪੈਨਲਟੀ ਕਾਰਨਰ ਮਿਲੇ ਜਿਨ੍ਹਾਂ ਨੂੰ ਉਹ ਗੋਲ ਵਿੱਚ ਤਬਦੀਲ ਤਾਂ ਨਹੀਂ ਕਰ ਸਕੇ ਪਰ ਇੱਕ ਕਾਰਨਰ ’ਤੇ ਸਟਰੋਕ ਮਿਲ ਗਿਆ ਜਿਸ ’ਤੇ ਹਰਮਨਪ੍ਰੀਤ ਸਿੰਘ ਨੇ ਗੋਲ ਕਰ ਕੇ ਭਾਰਤ ਨੂੰ ਜਿੱਤ ਦਿਵਾਈ। ਭਾਰਤੀ ਹਾਕੀ ਟੀਮ ਤੋਂ ਇਸ ਵਾਰ ਵੀ ਤਗ਼ਮੇ ਦੀ ਆਸ ਕੀਤੀ ਜਾ ਰਹੀ ਹੈ। ਪਿਛਲੀਆਂ ਓਲੰਪਿਕ ਖੇਡਾਂ ਵਿੱਚ ਭਾਰਤ ਨੇ ਕਾਂਸੇ ਦਾ ਤਗ਼ਮਾ ਆਪਣੇ ਨਾਮ ਕੀਤਾ ਸੀ। ਭਾਰਤ ਸੋਮਵਾਰ ਨੂੰ ਪੂਲ ਬੀ ਦੇ ਆਪਣੇ ਅਗਲੇ ਮੈਚ ਵਿੱਚ ਅਰਜਨਟੀਨਾ ਨਾਲ ਖੇਡੇਗਾ। ਉਧਰ ਆਸਟਰੇਲੀਆ ਨੇ ਫਸਵੇਂ ਮੁਕਾਬਲੇ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾ ਦਿੱਤਾ। ਆਸਟਰੇਲੀਆ ਲਈ ਇੱਕੋ-ਇੱਕ ਗੋਲ ਬਲੇਕ ਗੋਵਰਸ ਨੇ 30ਵੇਂ ਮਿੰਟ ਵਿੱਚ ਗੋਲ ਕੀਤਾ। -ਪੀਟੀਆਈ

Advertisement

Advertisement
Advertisement